27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੈਕਰਡ ਹਾਰਟ ਸਕੂਲ ’ਚ ਵਿਗਿਆਨ ਪ੍ਰਦਰਸ਼ਨੀ ਤੇ ਸਨਮਾਨ ਸਮਾਗਮ ਕਰਵਾਇਆ

ਮਾਛੀਵਾੜਾ ਸਾਹਿਬ, 26 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਨਵੀਨਤਮ ਮਾਡਲਾਂ ਅਤੇ ਰਚਨਾਤਮਿਕ ਪ੍ਰੋਜੈਕਟਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਮਾਛੀਵਾੜਾ ਸਾਹਿਬ, 26 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸਕੂਲ, ਮਾਛੀਵਾੜਾ ਸਾਹਿਬ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਨਵੀਨਤਮ ਮਾਡਲਾਂ ਅਤੇ ਰਚਨਾਤਮਿਕ ਪ੍ਰੋਜੈਕਟਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜਮਾਤ ਦਸਵੀਂ ਅਤੇ ਬਾਰ੍ਹਵੀਂ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੀ ਮੁੱਖ ਮਹਿਮਾਨ ਮਦਰ ਫਲਾਵਰ ਥੇਰੇਸ, ਪ੍ਰੋਵਿੰਸ਼ੀਅਲ ਸੁਪੀਰੀਅਰ, ਕ੍ਰਿਸਟੂ ਰਾਜਾ ਪ੍ਰੋਵਿੰਸ, ਕਪੂਰਥਲਾ ਸਨ। ਇਸ ਮੌਕੇ ਕਈ ਫਾਦਰ ਅਤੇ ਸਿਸਟਰਾਂ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀ ਮਿਹਨਤ, ਵਿਗਿਆਨਕ ਸੋਚ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਨੇ ਵਿਦਿਆਰਥੀਆਂ ਵਿਚ ਨਵੀਆਂ ਖੋਜਾਂ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦਾ ਉਤਸ਼ਾਹ ਪੈਦਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਪ੍ਰਗਟ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਮਲੌਦ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
Ad Position 24