26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਕੁਹਾੜਾ ਵਿਖੇ ਭਰਵੀਂ ਮੀਟਿੰਗ

ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਅਵਤਾਰ ਸਿੰਘ ਸੈਣੀ ਨੂੰ ਸਿਰੋਪਾਓ ਭੇਂਟ ਕਰ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੁਹਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਅਵਤਾਰ ਸਿੰਘ ਸੈਣੀ ਨੂੰ ਸਿਰੋਪਾਓ ਭੇਂਟ ਕਰ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ। ਮੀਟਿੰਗ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਨੂੰ ਪਾਰਟੀ ਦੇ ਹੱਕ ਵਿਚ ਵੱਧ ਤੋਂ ਵੱਧ ਸਮਰਥਨ ਦੇਣ ਤੇ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਅਤੇ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਹਲਕਾ ਇੰਚਾਰਜ ਅਵਤਾਰ ਸਿੰਘ ਸੈਣੀ ਨੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਪਾਂਗਲੀ, ਗੁਰਨਾਮ ਸਿੰਘ ਮੁੰਡੀਆਂ, ਬਲਵੰਤ ਸਿੰਘ ਢਿੱਲੋਂ, ਜਗਦੇਵ ਸਿੰਘ ਪਾਂਗਲੀਆ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ, ਬਲਜੀਤ ਸਿੰਘ, ਪ੍ਰਧਾਨ ਹਰਦੀਪ ਸਿੰਘ ਗਿੱਲ ਗੌਂਸਗੜ੍ਹ, ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਪ੍ਰਧਾਨ ਹਰਜਿੰਦਰ ਸਿੰਘ ਜੱਖੂ, ਜੋਗਿੰਦਰ ਸਿੰਘ ਵੇਗਲ, ਸਿਕੰਦਰ ਸਿੰਘ ਬਿਲਗਾ, ਚਰਨ ਸਿੰਘ ਬਿਲਗਾ, ਗੁਰਮੇਲ ਸਿੰਘ ਕਨੇਚ ਸਮੇਤ ਭਾਰੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਕਾਂਗਰਸ ਦੇ ਜ਼ੋਨ ਰਾਮਗੜ੍ਹ ਸਰਦਾਰਾਂ ਦੇ ਵਰਕਰਾਂ ਨੇ ਝਾੜੂ ਖਿਲਾਰ ਕੇ ਫੂਕਿਆ
Ad Position 24