28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਾਹਨੇਵਾਲ ਦੇ ਸਥਾਨਕ ਕਾਂਗਰਸੀ ਆਗੂਆਂ ਵਲੋਂ ਰਵਿੰਦਰ ਦਲਵੀ ਨਾਲ ਮੁਲਾਕਾਤ

ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸਥਾਨਕ ਕਾਂਗਰਸੀ ਆਗੂਆਂ ਦੀ ਕਾਂਗਰਸੀ ਟੀਮ ਨੇ ਆਲ ਇੰਡੀਆ ਕਾਂਗਰਸ ਕਮੇਟੀ ਏ. ਆਈ.

Ad Position 21
No active advertisement
ਅਜੀਤ ਡੈਸਕ 28-10-2026
ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸਥਾਨਕ ਕਾਂਗਰਸੀ ਆਗੂਆਂ ਦੀ ਕਾਂਗਰਸੀ ਟੀਮ ਨੇ ਆਲ ਇੰਡੀਆ ਕਾਂਗਰਸ ਕਮੇਟੀ ਏ. ਆਈ. ਸੀ. ਸੀ. ਦੇ ਸਕੱਤਰ ਅਤੇ ਪੰਜਾਬ ਕਾਂਗਰਸ ਇੰਚਾਰਜ ਰਵਿੰਦਰ ਦਲਵੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਟੀਮ ਵਲੋਂ ‘ਵੋਟ ਬਚਾਓ–ਸੰਵਿਧਾਨ ਬਚਾਓ’ ਪ੍ਰੋਗਰਾਮ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਅਤੇ ਹਲਕਾ ਸਾਹਨੇਵਾਲ ਦੇ ਅਹਿਮ ਸਥਾਨਕ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਟੀਮ ਵਿਚ ਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ, ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਕੋਆਰਡੀਨੇਟਰ ਪੰਜਾਬ ਯੂਥ ਕਾਂਗਰਸ, ਕੈਪਟਨ ਸੁਖਜੀਤ ਸਿੰਘ ਹਾਰਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਾਹਨੇਵਾਲ, ਤਾਜਪਰਵਿੰਦਰ ਸਿੰਘ ਸੋਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਪ੍ਰਧਾਨ, ਸਤਿੰਦਰਪਾਲ ਸਿੰਘ ਤਾਜਪੁਰੀ ਸਾਬਕਾ ਚੇਅਰਮੈਨ, ਸੁਖਵਿੰਦਰ ਸਿੰਘ ਬੱਲੂ ਸਾਬਕਾ ਕੌਂਸਲਰ, ਬੱਬੀ ਮੁੰਡੀ ਮੀਤ ਪ੍ਰਧਾਨ ਯੂਥ ਕਾਂਗਰਸ, ਐੱਸ. ਪੀ. ਐੱਸ. ਗਿੱਲ ਅਤੇ ਹੋਰ ਸਾਥੀ ਸ਼ਾਮਲ ਸਨ। ਮੁਲਾਕਾਤ ਦੌਰਾਨ ਸਮੁੱਚੀ ਟੀਮ ਵਲੋਂ ਹਲਕਾ ਸਾਹਨੇਵਾਲ ਵਿਚ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਦੇ ਕਾਰਨਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਟੀਮ ਨੇ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇੱਕਜੁੱਟ ਕਰ ਕੇ ਚੱਲਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਟੀਮ ਵਲੋਂ ਹਲਕਾ ਸਾਹਨੇਵਾਲ ਦੇ ਸਥਾਨਕ ਮੁੱਦਿਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਟੀਮ ਨੇ ਕਿਹਾ ਕਿ ਲੋਕਾਂ ਦੇ ਹੱਕਾਂ, ਹਲਕੇ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਉਨ੍ਹਾਂ ਦੀ ਸਾਂਝੀ ਤਰਜੀਹ ਹੈ। ਟੀਮ ਨੇ ਕਿਹਾ ਕਿ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਅਤੇ ‘ਵੋਟ ਬਚਾਓ–ਸੰਵਿਧਾਨ ਬਚਾਓ’ ਪ੍ਰੋਗਰਾਮ ਸਬੰਧੀ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ ਅਤੇ ਹਲਕਾ ਸਾਹਨੇਵਾਲ ਤੋਂ ਵਰਕਰਾਂ ਦੀ ਸ਼ਮੂਲੀਅਤ ਲਈ ਯਤਨ ਕੀਤੇ ਜਾਣਗੇ। ਸਮੁੱਚੀ ਟੀਮ ਨੇ ਸਾਂਝੇ ਤੌਰ ’ਤੇ ਕਿਹਾ ਕਿ ਹਲਕਾ ਸਾਹਨੇਵਾਲ ਵਿਚ ਕਾਂਗਰਸ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ, ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਉਹ ਇੱਕਜੁੱਟ ਹੋ ਕੇ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹਿੜੂ ਵਿਖੇ ਹੋਇਆ ਸਮਾਗਮ ਅਗਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਵੀਆਂ ਵਿਦਿਆਰਥਣਾਂ ਲਈ ਆਮਦ ਸਮਾਗਮ ਕਰਵਾਇਆ
Ad Position 24