27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਾਲਮੀਕਿ ਮੰਦਰ ਮਾਛੀਵਾੜਾ ਵਿਖੇ ਨਤਮਸਤਕ ਹੋਏ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੁੱਖੀ ਸ਼ਰਮਾ

ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਵਾਲਮੀਕਿ ਮੰਦਰ ਮਾਛੀਵਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਣ ਲਈ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਹਾਜ਼ਰੀ ਲਗਵਾਈ ਗਈ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਗਵਾਨ ਵਾਲਮੀਕਿ ਜਯੰਤੀ ਦੇ ਪਵਿੱਤਰ ਦਿਹਾੜੇ ਮੌਕੇ ਵਾਲਮੀਕਿ ਮੰਦਰ ਮਾਛੀਵਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਣ ਲਈ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਹਾਜ਼ਰੀ ਲਗਵਾਈ ਗਈ ਅਤੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਭਗਵਾਨ ਵਾਲਮੀਕਿ ਸਭਾ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਸਾਨੂੰ ਇਹ ਅਹਿਮ ਸਿੱਖਿਆ ਦਿੰਦਾ ਹੈ ਕਿ ਸੱਚੀ ਭਗਤੀ, ਲਗਨ ਅਤੇ ਦ੍ਰਿੜ ਇਰਾਦੇ ਨਾਲ ਮਨੁੱਖ ਜ਼ਿੰਦਗੀ ’ਚ ਵੱਡੀ ਤੋਂ ਵੱਡੀ ਮੰਜ਼ਿਲ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੇ ਦਰਸਾਏ ਹੋਏ ਮਾਰਗ ’ਤੇ ਚੱਲ ਕੇ ਹੀ ਸਮਾਜ ਵਿਚ ਬਰਾਬਰਤਾ ਅਤੇ ਸ਼ਾਂਤੀ ਸਥਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਸੰਜੀਵ ਲੀਹਲ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਵਿਕਾਸ ਮਿੱਤਲ, ਜਤਿੰਦਰ ਬਾਲੀ, ਜਸਪਾਲ ਸਿੰਘ ਲੱਖੋਵਾਲ, ਹਰਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਵਪਾਰੀ ਵਰਗ ਅਤੇ ਦੁਕਾਨਦਾਰਾਂ ਦੀ ਸਹੂਲਤ ਲਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਸ਼ੁਰੂ ਕੀਤੀ-ਰੂਪਰਾਏ ਅਗਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹਿੜੂ ਵਿਖੇ ਹੋਇਆ ਸਮਾਗਮ
Ad Position 24