ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਭਾਈ ਕਿਸ਼ੋਰ ਸਿੰਘ (ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਾਲੇ) ਅਤੇ ਭਾਈ ਦਿਲਬਾਗ ਸਿੰਘ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ) ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਧ
ਧਾਰਮਿਕ ਸਮਾਗਮ ਦੌਰਾਨ ਰੇਰੂ ਸਾਹਿਬ ਵਿਖੇ ਭਾਈ ਕਿਸ਼ੋਰ ਸਿੰਘ (ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਾਲੇ) ਕੀਰਤਨ ਕਰਦੇ ਹੋਏ। ਤਸਵੀਰ : ਅਮਰਜੀਤ ਸਿੰਘ ਮੰਗਲੀ
28-10-2026
ਸਾਹਨੇਵਾਲ, 27 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਨੰਦਪੁਰ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਭਾਈ ਕਿਸ਼ੋਰ ਸਿੰਘ (ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਾਲੇ) ਅਤੇ ਭਾਈ ਦਿਲਬਾਗ ਸਿੰਘ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਵਾਲੇ) ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵਲੋਂ ਵੀ ਗੁਰਬਾਣੀ ਕੀਰਤਨ ਕੀਤਾ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ ਪਰਮਿੰਦਰ ਸਿੰਘ, ਜਸਵੀਰ ਸਿੰਘ ਹਰਾ, ਮਨਪ੍ਰੀਤ ਸਿੰਘ ਮੰਗਾਂ, ਹੁਸ਼ਿਆਰ ਸਿੰਘ, ਜਸਵੀਰ ਸਿੰਘ ਸਾਹ, ਕੁਲਦੀਪ ਸਿੰਘ, ਅਵਤਾਰ ਸਿੰਘ, ਕੁਲਜੀਤ ਸਿੰਘ ਹਰਾ, ਸਵਰਨਜੀਤ ਸਿੰਘ ਕਲਸੀ, ਅਜੀਤ ਸਿੰਘ ਮੈਨੇਜਰ, ਅੰਮ੍ਰਿਤਪਾਲ ਸਿੰਘ ਹਰਾ, ਭਾਈ ਹਰਪਾਲ ਸਿੰਘ ਜੱਲ੍ਹਾ ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਵਿਰਸਾ ਸਿੰਘ, ਪਿ੍ਰਤਪਾਲ ਸਿੰਘ ਬਲੀਏਵਾਲ ਸੀਨੀਅਰ ਭਾਜਪਾ ਆਗੂ, ਗੁਰਦੀਪ ਸਿੰਘ ਪ੍ਰਧਾਨ, ਪੁਪਿੰਦਰਪਾਲ ਸਿੰਘ ਗਰੇਵਾਲ, ਭਾਈ ਗੁਰਪ੍ਰੀਤ ਸਿੰਘ ਜੱਗੀ, ਭਾਈ ਦਿਲਵਰ ਸਿੰਘ, ਭਾਈ ਸਤਵਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਹੋਰ ਵੀ ਸੰਗਤਾਂ ਹਾਜ਼ਰ ਸਨ।