28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਾਰ ਐਸੋਸੀਏਸ਼ਨ ਖੰਨਾ ਵਲੋਂ ਗੁਰਕੀਰਤ ਦੀ ਅਗਵਾਈ ਵਿਚ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ 20 ਲੱਖ ਰੁਪਏ ਦੀ ਗਰਾਂਟ ਦੇਣ ਦੀ ਮੰਗ

ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਾਰ ਐਸੋਸੀਏਸ਼ਨ ਖੰਨਾ ਵਲੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਪੱਤਰ ਲਿਖ ਕੇ ਬਾਰ ਐਸੋਸੀਏਸ਼ਨ ਖੰਨਾ ਵਿਖੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਉਣ ਲਈ ਮੰਗ ਸੌਂਪਿਆ ਗਿਆ।

Ad Position 21
No active advertisement
ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ 29-10-2026
ਖੰਨਾ, 28 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਾਰ ਐਸੋਸੀਏਸ਼ਨ ਖੰਨਾ ਵਲੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਪੱਤਰ ਲਿਖ ਕੇ ਬਾਰ ਐਸੋਸੀਏਸ਼ਨ ਖੰਨਾ ਵਿਖੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਉਣ ਲਈ ਮੰਗ ਸੌਂਪਿਆ ਗਿਆ। ਇਸ ਸਬੰਧੀ ਐਸੋਸੀਏਸ਼ਨ ਵਲੋਂ ਮਹਿਲਾ ਵਕੀਲਾਂ ਲਈ ਵੱਖਰਾ ਮਹਿਲਾ ਬਾਰ ਰੂਮ ਬਣਾਉਣ, ਬਾਰ ਲਾਇਬ੍ਰੇਰੀ ਦੀ ਉਸਾਰੀ ਅਤੇ ਵਕੀਲਾਂ ਲਈ ਲੋੜੀਂਦੇ ਵਾਸ਼ਰੂਮਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਆਰਥਿਕ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਵਲੋਂ ਆਪਣੇ ਪੱਤਰ ਵਿਚ ਕਿਹਾ ਗਿਆ ਹੈ ਕਿ ਵਕੀਲ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਅਤੇ ਨਾਗਰਿਕਾਂ ਦੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ ਵਕੀਲਾਂ ਨੂੰ ਸੁਚੱਜੇ ਅਤੇ ਸਨਮਾਨਜਨਕ ਮਾਹੌਲ ਵਿਚ ਕੰਮ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਲੇਡੀਜ਼ ਬਾਰ ਰੂਮ ਦੀ ਉਸਾਰੀ ਨਾਲ ਮਹਿਲਾ ਵਕੀਲਾਂ ਨੂੰ ਵੱਖਰੀ ਅਤੇ ਸੁਰੱਖਿਅਤ ਜਗ੍ਹਾ ਮਿਲੇਗੀ, ਜਦਕਿ ਬਾਰ ਲਾਇਬ੍ਰੇਰੀ ਰਾਹੀਂ ਵਕੀਲਾਂ ਨੂੰ ਕਾਨੂੰਨੀ ਕਿਤਾਬਾਂ, ਰਸਾਲਿਆਂ ਅਤੇ ਹੋਰ ਜ਼ਰੂਰੀ ਜਾਣਕਾਰੀ ਤੱਕ ਪਹੁੰਚ ਹਾਸਲ ਹੋਵੇਗੀ। ਇਸੇ ਤਰ੍ਹਾਂ ਵਾਸ਼ਰੂਮਾਂ ਦੀ ਉਸਾਰੀ ਨਾਲ ਅਦਾਲਤੀ ਕੰਪਲੈਕਸ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਲੋਕ ਸਭਾ ਵਿਚ ਐਡਵੋਕੇਟਸ ਪ੍ਰੋਟੈਕਸ਼ਨ ਐਕਟ ਬਣਾਉਣ ਦਾ ਮੁੱਦਾ ਉਠਾਉਣ ਦੀ ਵੀ ਅਪੀਲ ਕੀਤੀ ਹੈ। ਐਸੋਸੀਏਸ਼ਨ ਅਨੁਸਾਰ, ਵਕੀਲਾਂ ਨੂੰ ਆਪਣੇ ਪੇਸ਼ੇਵਰ ਫ਼ਰਜ਼ ਨਿਭਾਉਂਦੇ ਸਮੇਂ ਕਈ ਵਾਰ ਧਮਕੀਆਂ, ਡਰਾਉਣ-ਧਮਕਾਉਣ ਅਤੇ ਹਮਲਿਆਂ ਵਰਗੀਆਂ ਚੁਨੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿਚ ਵਕੀਲਾਂ ਦੀ ਸੁਰੱਖਿਆ, ਆਜ਼ਾਦੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਇੱਕ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਬੰਧ ਦੀ ਲੋੜ ਹੈ। ਬਾਰ ਐਸੋਸੀਏਸ਼ਨ ਖੰਨਾ ਨੇ ਆਸ ਪ੍ਰਗਟਾਈ ਹੈ ਕਿ ਸੰਸਦ ਮੈਂਬਰ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਫ਼ੰਡਾਂ ਵਿਚੋਂ 20 ਲੱਖ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣਗੇ ਅਤੇ ਵਕੀਲ ਭਾਈਚਾਰੇ ਦੀ ਸੁਰੱਖਿਆ ਨਾਲ ਜੁੜੇ ਇਸ ਮਹੱਤਵਪੂਰਨ ਮੁੱਦੇ ਨੂੰ ਸੰਸਦ ਵਿਚ ਉਠਾਉਣਗੇ। ਇਸ ਮੌਕੇ ਪ੍ਰਧਾਨ ਐਡਵੋਕੇਟ ਜਗਜੀਤ ਸਿੰਘ ਔਜਲਾ, ਵਾਈਸ ਪ੍ਰਧਾਨ ਐਡਵੋਕੇਟ ਐੱਸ. ਐੱਸ. ਮਾਨ, ਵਾਈਸ ਪ੍ਰਧਾਨ ਐਡਵੋਕੇਟ ਰਸ਼ਮੀ ਮੈਨਰੋ, ਐਡਵੋਕੇਟ ਸਤਨਾਮ ਸਿੰਘ, ਐਡਵੋਕੇਟ ਮਨਦੀਪ ਕੌਰ, ਐਡਵੋਕੇਟ ਆਦਰਸ਼ਪ੍ਰੀਤ ਕੌਰ ਜੁਆਇੰਟ ਸਕੱਤਰ, ਐਡਵੋਕੇਟ ਜੈਦੀਪ ਸਿੰਘ, ਐਡਵੋਕੇਟ ਜਗਦੀਸ਼ ਰਾਣਾ, ਐਡਵੋਕੇਟ ਆਯੁਸ਼ਪਾਲ ਸਿੰਘ, ਐਡਵੋਕੇਟ ਮੁਕੇਸ਼ ਕੁਮਾਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁ. ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਵਿਖੇ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਮਰਾਲਾ ਦੇ ਤਹਿਸੀਲਦਾਰ ਵਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰਬੰਸਪੁਰਾ ਵਿਖੇ 115 ਪਰਿਵਾਰਾਂ ਨੂੰ ਪ੍ਰਾਪਰਟੀ...
Ad Position 24