28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨਾਹਰ ਸ਼ੂਗਰ ਮਿੱਲ ਬਰਾਂਚ ਬੀਜਾ ਵਲੋਂ ਕਰਵਾਇਆ ਗਿਆ ਸੈਮੀਨਾਰ

ਬੀਜਾ, 28 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਨਾਹਰ ਸ਼ੂਗਰ ਮਿਲ ਅਮਲੋਹ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਦੀਆਂ ਨਵੀਨਤਮ ਆਧੁਨਿਕ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਡਵੀਜ਼ਨ ਪਿੰਡ ਭੁਮੱਦੀ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਮਿੱਲ ਦੇ ਵੀ. ਪੀ.

Ad Position 21
No active advertisement
ਅਜੀਤ ਡੈਸਕ 29-10-2026
ਬੀਜਾ, 28 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਨਾਹਰ ਸ਼ੂਗਰ ਮਿਲ ਅਮਲੋਹ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਦੀਆਂ ਨਵੀਨਤਮ ਆਧੁਨਿਕ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਡਵੀਜ਼ਨ ਪਿੰਡ ਭੁਮੱਦੀ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਮਿੱਲ ਦੇ ਵੀ. ਪੀ. ਸੁਧੀਰ ਕੁਮਾਰ ਨੇ ਮੀਟਿੰਗ ਦੀ ਸ਼ੁਰੂਆਤ ਕੀਤੀ ਤੇ ਵੀ. ਪੀ. ਕੋਨ ਸੁਧੀਰ ਕੁਮਾਰ ਨੇ ਪਹੁੰਚੇ ਗੰਨਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ ਤੇ ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਕਿਸਾਨਾਂ ਨੂੰ ਗੰਨੇ ਦੀ ਬਿਜਾਈ ਤੋਂ ਲੈ ਕੇ ਕੀੜੇ ਮਕੌੜੇ ਤੇ ਗੰਨੇ ਦਾ ਝਾਤ ਵਧਾਉਣ ਲਈ ਨਵੀਆਂ ਤਕਨੀਕਾਂ ਤੇ ਨਵੀਂ ਮਸ਼ੀਨਰੀ ਵਰਤਣ ਲਈ ਜਾਗਰੂਕ ਕੀਤਾ। ਗੰਨੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਨਾਲ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਨਿਕਲਣ ਤੇ ਆਪਣੀ ਆਮਦਨ ’ਚ ਵਾਧਾ ਕਰਨ ਦਾ ਮੌਕਾ ਮਿਲ ਸਕਦਾ ਹੈ। ਕੈਂਪ ’ਚ ਮਿੱਲ ਦੇ ਸਟਾਫ਼ ਲਾਭ ਸਿੰਘ, ਸੁਰਿੰਦਰਜੀਤ ਸਿੰਘ, ਅਨੁਜ ਮਲਿਕ, ਏ. ਸੀ. ਐੱਮ. ਸੁਧੀਰ ਕੁਮਾਰ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਵਾਚੌਥ ਦੇ ਮੌਕੇ ’ਤੇ ਏ. ਐੱਸ. ਕਾਲਜ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਯੁਵਕ ਮੇਲਾ ਸਮਾਪਤ
Ad Position 24