30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ 1 ਨਵੰਬਰ ਨੂੰ ਸਾਹਨੇਵਾਲ ਵਿਖੇ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਾਹਨੇਵਾਲ ਵਿਖੇ 1 ਨਵੰਬਰ, ਦਿਨ ਐਤਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ’ਚ ਹੋਈ ਮੀਟਿੰਗ ਦੌਰਾਨ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਸਾਹਨੇਵਾਲ, 29 ਅਕਤੂਬਰ (ਹਨੀ ਚਾਠਲੀ)-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਾਹਨੇਵਾਲ ਵਿਖੇ 1 ਨਵੰਬਰ, ਦਿਨ ਐਤਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਹਨੇਵਾਲ ’ਚ ਹੋਈ ਮੀਟਿੰਗ ਦੌਰਾਨ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੋਭਾ ਯਾਤਰਾ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਸਵੇਰੇ 10 ਵਜੇ ਵਾਲਮੀਕਿ ਮੁਹੱਲਾ, ਪੁਰਾਣਾ ਬਾਜ਼ਾਰ ਸਾਹਨੇਵਾਲ ਤੋਂ ਆਰੰਭ ਹੋਵੇਗੀ। ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ 10 ਵਜੇ ਤੱਕ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਮੰਦਰ ਵਿਖੇ ਲਵਲੀ ਭਜਨ ਮੰਡਲੀ ਪਟਿਆਲੇ ਵਾਲੇ ਵਲੋਂ ਸਤਿਸੰਗ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸਵਰਨ ਕੁਮਾਰ ਸੋਨੀ ਨੇ ਦੱਸਿਆ ਕਿ ਇਸ ਪਾਵਨ ਸ਼ੋਭਾ ਯਾਤਰਾ ਵਿਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੇ ਦਾਨਵ, ਸਾਬਕਾ ਵਾਈਸ ਚੇਅਰਮੈਨ ਅਤੇ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਨਰੇਸ਼ ਧੀਂਗਾਨ, ਨੀਰਜ ਸਰਸਵਾਲ, ਡਿਪਟੀ ਡੀ.ਓ. ਵਿਜੀਲੈਂਸ ਲੁਧਿਆਣਾ ਅਤੇ ਪੁਲਿਸ ਜ਼ਿਲ੍ਹਾ ਖੰਨਾ ਦੇ ਸਾਬਕਾ ਐੱਸ. ਐੈੱਸ. ਪੀ. ਸੁਸ਼ੀਲ ਕੁਮਾਰ ਅਤੇ ਡੀ. ਐੈੱਸ. ਪੀ ਪਵਨ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੌਕੇ ਭਾਵਾਧਸ ਸਰਕਲ ਸਾਹਨੇਵਾਲ ਪ੍ਰਧਾਨ ਵਿਸ਼ਾਲ ਸਾਹਨੇਵਾਲ, ਲਵਕੇਸ਼ ਸੋਨੀ, ਹਿਮਾਂਸ਼ੂ, ਹਨੀ, ਰੋਹਿਤ ਗਿੱਲ, ਹੈਰੀ ਹੰਸ, ਤਰਲੋਚਨ ਸਿੰਘ, ਗੁਰਜੀਤ ਸਿੰਘ ਗੀਤਾ ਸੰਧੂ, ਬਲਵੀਰ ਸਿੰਘ ਬੀਰੀ, ਰਾਜੀ ਸਾਹਨੇਵਾਲ, ਨਾਇਬ ਗਿੱਲ, ਮੋਹਿਤ ਹੰਸ, ਮਾਨਵ ਗਿੱਲ, ਗੌਰਵ ਬੇਗੜਾ, ਦੀਪਕ ਵੈਕਟਰ, ਮਨਜੋਤ ਗਿੱਲ, ਇੰਦਰਜੀਤ ਬੇਗੜਾ, ਸੰਦੀਪ ਬੇਗੜਾ, ਸੁਖਪ੍ਰੀਤ ਸਿੰਘ, ਗੋਲੂ ਸਹੋਤਾ, ਅਮਨਦੀਪ ਸਹੋਤਾ, ਰਾਣਾ ਸੰਧੂ, ਤੇਜਾ ਸਿੰਘ, ਇੰਦਰਜੀਤ ਸਿੰਘ ਸੰਧੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੱਦੋਵਾਲ ਦੀ ਨਿਯੁਕਤੀ ’ਤੇ ਕੁਹਾੜਾ ਅੱਡਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਸਨਮਾਨ ਅਗਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਵੜਿੰਗ
Ad Position 24