ਗੱਦੋਵਾਲ ਦੀ ਨਿਯੁਕਤੀ ’ਤੇ ਕੁਹਾੜਾ ਅੱਡਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਸਨਮਾਨ
ਕੁਹਾੜਾ, 29 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਮੀਤ ਸਿੰਘ ਗੱਦੋਵਾਲ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਸੀ.
ਕੁਹਾੜਾ, 29 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਮੀਤ ਸਿੰਘ ਗੱਦੋਵਾਲ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਕੁਹਾੜਾ ਅੱਡਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਸਾਹਨੇਵਾਲ ਦੇ ਵਪਾਰ ਵਿੰਗ ਦੇ ਪ੍ਰਧਾਨ ਵਿਜੇ ਸੈਣੀ ਨੇ ਪ੍ਰਧਾਨ ਗੁਰਮੀਤ ਸਿੰਘ ਦਾ ਸਨਮਾਨ ਕਰਨ ਸਮੇਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ ਵਿਚ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਅਤੇ ਅਹੁਦੇ ਸੌਂਪਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵਰਕਰਾਂ ਦੀ ਮਿਹਨਤ ਨੂੰ ਮਾਨਤਾ ਦੇਣ ਨਾਲ ਉਨ੍ਹਾਂ ਦਾ ਹੌਸਲਾ ਵਧਦਾ ਹੈ। ਇਸ ਉਪਰਾਲੇ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਗੱਦੋਵਾਲ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਜਨਰਲ ਸਕੱਤਰ ਗੁਰਵੀਰ ਸਿੰਘ ਗਰਚਾ, ਗਗਨਦੀਪ ਸਿੰਘ, ਮਲਕੀਤ ਸਿੰਘ ਮੀਤਾ, ਗੁਰਬਾਜ਼ ਸਿੰਘ, ਜਸਵੀਰ ਸਿੰਘ ਜੱਸੀ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਅਜੇ ਸੈਣੀ ਆਦਿ ਹਾਜ਼ਰ ਸਨ।