ਤਿਉਹਾਰਾਂ ਦੇ ਮੱਦੇਨਜ਼ਰ ਪਾਇਲ ਪੁਲਿਸ ਨੇ ਕੀਤਾ ਫਲੈਗ ਮਾਰਚ
ਪਾਇਲ, 29 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਪੁਲਿਸ ਵਲੋਂ ਐੱਸ. ਐੱਸ.
ਪਾਇਲ, 29 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਪੁਲਿਸ ਵਲੋਂ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਪਵਨ ਕੁਮਾਰ ਸਮੇਤ ਐੱਸ. ਐੱਚ. ਓ. ਹਰਦੀਪ ਸਿੰਘ ਦੀ ਅਗਵਾਈ ਵਿਚ ਕਰਵਾ ਚੌਥ ਅਤੇ ਦੀਵਾਲੀ ਨੂੰ ਮੁੱਖ ਰੱਖਦਿਆਂ ਪਾਇਲ ਸ਼ਹਿਰ ਅਤੇ ਬਾਜ਼ਾਰ ਵਿਚ ਫਲੈਗ ਮਾਰਚ ਕੀਤਾ ਗਿਆ। ਇਸ ਸਮੇਂ ਡੀ. ਐੱਸ. ਪੀ. ਪਵਨ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ, ਜਿਸ ਵਿਚ ਗਲਤ ਅਨਸਰਾਂ ਦੀ ਪਹਿਚਾਣ ਕਰਨ ਲਈ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਥਾਣੇਦਾਰ ਪਰਗਟ ਸਿੰਘ, ਥਾਣੇਦਾਰ ਹਰਵਿੰਦਰ ਸਿੰਘ , ਗੁਰਤੇਜ ਸਿੰਘ ਆਦਿ ਹਾਜ਼ਰ ਸਨ।