31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਕਰਨਗੇ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ-ਸੂਬਾ ਆਗੂ ਪਵਾਰ

ਕੁਹਾੜਾ, 30 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੰਪਿਊਟਰ ਅਧਿਆਪਕ ਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ 1 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਬੰਧੀ ਜਥੇਬੰਦੀ ਦੇ ਸੂਬਾ ਆਗੂ ਅਮਿਤ ਪਵਾਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ 30 ਅਕਤੂਬਰ ਨੂੰ ਹੋਣ ਵਾਲੀ ਸਬ-ਕਮੇਟੀ ਦੀ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 31-10-2026
ਕੁਹਾੜਾ, 30 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੰਪਿਊਟਰ ਅਧਿਆਪਕ ਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਦੇ ਰੋਸ ਵਜੋਂ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ 1 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਬੰਧੀ ਜਥੇਬੰਦੀ ਦੇ ਸੂਬਾ ਆਗੂ ਅਮਿਤ ਪਵਾਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ 30 ਅਕਤੂਬਰ ਨੂੰ ਹੋਣ ਵਾਲੀ ਸਬ-ਕਮੇਟੀ ਦੀ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਵਲੋਂ ਕਈ ਮੀਟਿੰਗਾਂ ਰੱਖ ਕੇ ਮੁਲਤਵੀ ਕੀਤੀਆਂ ਗਈਆਂ, ਜਿਸ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਹਾਈਕੋਰਟ ਦਾ ਫ਼ੈਸਲਾ ਆਉਣ ਦੇ ਬਾਵਜੂਦ ਸਰਕਾਰ ਵਲੋਂ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ 21 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ 118 ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਅਤੇ 5 ਅਧਿਆਪਕ ਬਿਨਾਂ ਲਾਭ ਤੋਂ ਸੇਵਾਮੁਕਤ ਹੋ ਗਏ। ਇਸ ਦੇ ਬਾਵਜੂਦ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦੇ ਹੱਕ ਨਹੀਂ ਮਿਲ ਸਕੇ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਲਗਾਏ ਧਰਨੇ ਨੂੰ 41 ਦਿਨ ਬੀਤ ਚੁੱਕੇ ਹਨ, ਪਰ ਸਰਕਾਰ ਵਲੋਂ ਮੰਗਾਂ ਸੰਬੰਧੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ 30 ਅਕਤੂਬਰ ਦੀ ਸਬ ਕਮੇਟੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ 1 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਿਆਂ ਨੂੰ ਦਿੱਤੀ ਤਕਨਾਲੋਜੀ ਦੇ ਨਾਲ-ਨਾਲ ਸੰਸਕਾਰਾਂ ਦੀ ਗੁੜ੍ਹਤੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਇਲ ਤੋਂ ਐਲਾਨੇ...
Ad Position 24