31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

2027 ਦੀਆਂ ਚੋਣਾਂ ’ ਚ ਆਮ ਆਦਮੀ ਪਾਰਟੀ ਦੁਬਾਰਾ ਸਰਕਾਰ ਬਣਾਏਗੀ - ਸੁਖਮਨਜੀਤ ਬਡਗੁੱਜਰ

ਖੰਨਾ, 30 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਪਹਿਲਾਂ ਨਾਲੋਂ ਵੱਡੇ ਮਾਰਜਨ ਨਾਲ ਜਿੱਤ ਕੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ। ਪੰਜਾਬ ਦੇ ਇਤਿਹਾਸ ਦੇ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 31-10-2026
ਖੰਨਾ, 30 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਪਹਿਲਾਂ ਨਾਲੋਂ ਵੱਡੇ ਮਾਰਜਨ ਨਾਲ ਜਿੱਤ ਕੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਉਣਗੇ। ਪੰਜਾਬ ਦੇ ਇਤਿਹਾਸ ਦੇ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸ ਤੋਂ ਇਲਾਵਾ ਜਿਹੜੇ ਵਾਅਦੇ ਨਹੀਂ ਵੀ ਕੀਤੇ ਸਨ, ਉਹ ਵੀ ਲੋਕਾਂ ਦੀ ਸੇਵਾ ਲਈ ਪੂਰੇ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਐੱਮ. ਸੀ. ਸੁਖਮਨਜੀਤ ਬਡਗੁੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੀਤੀਆਂ ਅਤੇ ਗਰੀਬ ਲੋਕਾਂ ਲਈ ਕਲਿਆਣਕਾਰੀ ਯੋਜਨਾਵਾਂ ਕਰ ਕੇ ਹੀ ਦੁਬਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਣੀ ਜਿਹੜਾ ਕਿ ਅੱਗੇ ਖੇਤਾਂ ਤੱਕ ਨਹੀਂ ਪਹੁੰਚਦਾ ਸੀ, ਉਹ ਖਾਲ਼ਾਂ ਅਤੇ ਸੂਏ ਪੱਕੇ ਕਰ ਕੇ ਟੇਲਾਂ ਤੱਕ ਪਹੁੰਚਾਇਆ ਗਿਆ ਹੈ। ਇਸ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਹਰ ਵਰਗ ਖ਼ੁਸ਼ ਨਜ਼ਰ ਆ ਰਿਹਾ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਮੁੱਖ ਮੰਤਰੀਆਂ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਬੈਂਕ ਖਾਤਿਆਂ ਵਿਚ ਪ੍ਰਤੀ ਮਹੀਨਾ 1,500/1,000 ਰੁਪਏ ਟਰਾਂਸਫਰ ਕੀਤੇ ਗਏ ਹਨ। ਇਸ ਮੌਕੇ ਰਮਨਦੀਪ ਸਿੰਘ, ਚਰਨ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਦੀਪ, ਗੌਰਵ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ ਐੱਸ. ਐੱਸ. ਪੀ. ਆਹਲੂਵਾਲੀਆ ਦੀ ਅਗਵਾਈ ਵਿਚ ਫਲੈਗ ਮਾਰਚ, ਸੁਰੱਖਿਆ ਪ੍ਰਬੰਧ ਸਖ਼ਤ ਅਗਲੀ ਖ਼ਬਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਿਆਂ ਨੂੰ ਦਿੱਤੀ ਤਕਨਾਲੋਜੀ ਦੇ ਨਾਲ-ਨਾਲ ਸੰਸਕਾਰਾਂ ਦੀ ਗੁੜ੍ਹਤੀ
Ad Position 24