01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗਿਆਸਪੁਰਾ ਨੂੰ ਹਲਕਾ ਪਾਇਲ ਤੋਂ ਦੂਜੀ ਵਾਰ ਟਿਕਟ ਮਿਲਣ ’ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲ ਹਿਰ

ਪਾਇਲ, 31 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਅੱਜ ਜਿਉਂ ਹੀ ਹਾਈਕਮਾਂਡ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਤਾਂ ਹਲਕਾ ਪਾਇਲ ਤੋਂ ਦੂਜੀ ਵਾਰ ਐਲਾਨੇ ਉਮੀਦਵਾਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਦਾਣਾ ਮੰਡੀ ਵਿਚ ਸਥਿਤ ਦਫ਼ਤਰ ’ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਆਪ ਦੇ ਆਗੂਆਂ ਤੇ ਵਰਕਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

Ad Position 21
No active advertisement
ਇੰਜ. ਮਨਵਿੰਦਰ ਸਿੰਘ ਗਿਆਸਪੁਰਾ 01-11-2026
ਪਾਇਲ, 31 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)-ਅੱਜ ਜਿਉਂ ਹੀ ਹਾਈਕਮਾਂਡ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਤਾਂ ਹਲਕਾ ਪਾਇਲ ਤੋਂ ਦੂਜੀ ਵਾਰ ਐਲਾਨੇ ਉਮੀਦਵਾਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ’ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਦਾਣਾ ਮੰਡੀ ਵਿਚ ਸਥਿਤ ਦਫ਼ਤਰ ’ਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਆਪ ਦੇ ਆਗੂਆਂ ਤੇ ਵਰਕਰਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਗਿਆਸਪੁਰਾ ਦੀ ਟਿਕਟ ਐਲਾਨੇ ਜਾਣ ਨਾਲ ਪਾਇਲ ਹਲਕੇ ਵਿਚ ਟਿਕਟ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਕਿਆਸ ਅਰਾਈਆਂ ਨੂੰ ਵੀ ਵਿਰਾਮ ਚਿੰਨ੍ਹ ਲੱਗ ਗਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਸ਼ਵਾਸ ਜਿਤਾਉਂਦਿਆਂ ਹਲਕਾ ਪਾਇਲ ਦੀ ਦੂਜੀ ਵਾਰ ਸੌਂਪੀ ਵੱਡੀ ਜ਼ਿੰਮੇਵਾਰੀ ਨੂੰ ਪਹਿਲਾਂ ਨਾਲੋਂ ਵੀ ਵੱਧ ਕੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤ ਨੀਤੀਆਂ ’ਤੇ ਪਹਿਰਾ ਦੇਵਾਂਗਾ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਮੀਤ ਪ੍ਰਧਾਨ ਬੂਟਾ ਸਿੰਘ ਗਿੱਲ, ਕੋਆਰਡੀਨੇਟਰ ਰਾਣਾ ਕੂੰਨਰ, ਪ੍ਰਧਾਨ ਅਨਮੋਲ ਸ਼ਰਮਾ ਐਂਨੀ, ਐਡਵੋਕੇਟ ਅਭੈ ਸਿੰਘ ਬੈਂਸ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਚੇਅਰਮੈਨ ਕਰਨ ਸਿਹੌੜਾ, ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਪ੍ਰਧਾਨ ਬਲਜਿੰਦਰ ਕੌਰ ਪਾਇਲ, ਸਰਪੰਚ ਊਧਮ ਸਿੰਘ ਜੰਡਾਲੀ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਦਵਿੰਦਰ ਸਿੰਘ ਜਰਗੜੀ, ਸਰਪੰਚ ਸਕਿੰਦਰ ਸਿੰਘ ਲਸਾੜਾ, ਸਰਪੰਚ ਗੁਰਪ੍ਰੀਤ ਸਿੰਘ ਸਿਹੌੜਾ, ਸਾਬਕਾ ਡਾਇਰੈਕਟਰ ਮਨਜੀਤ ਸਿੰਘ ਮੀਤਾ, ਸਰਪੰਚ ਯਾਦਵਿੰਦਰ ਸਿੰਘ ਧਮੋਟ, ਸਰਪੰਚ ਗੁਰਿੰਦਰ ਸਿੰਘ ਘੁਡਾਣੀ, ਨੰਬਰਦਾਰ ਨਰਪਿੰਦਰ ਸਿੰਘ ਰੌਣੀ ਤੋਂ ਇਲਾਵਾ ਇਲਾਕੇ ਦੇ ਪੰਚਾਂ, ਸਰਪੰਚਾਂ ਤੇ ਕੌਂਸਲਰਾਂ ਵੱਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਰੈਲੀ ’ਚ ‘ਆਪ’ ਦਾ ਦੋਗਲਾ ਚਿਹਰਾ ਨੰਗਾ ਕਰਨਗੇ-ਗਿੱਲ ਬੇਰਕਲਾਂ ਅਗਲੀ ਖ਼ਬਰ ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) ’ਤੇ ਮੇਲਾ ਕੱਲ੍ਹ ਨੂੰ
Ad Position 24