ਪੈਰਾਗੌਨ ਸਕੂਲ ਨੰਗਲ ਵਿਖੇ ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ
ਡੇਹਲੋਂ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਸਾਈਬਰ ਧੋਖਾਧੜੀ ਅਤੇ ਸਮਾਜ ਵਿਚ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਜੀਲੈਂਸ ਵਿਭਾਗ ਦੀ ਅਧਿਕਾਰੀ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪ
ਪੈਰਾਗੌਨ ਸਕੂਲ ਨੰਗਲ ਵਿਖੇ ਵਿਜੀਲੈਂਸ ਵਿਭਾਗ ਵਲੋਂ ਸੈਮੀਨਾਰ ਸਮੇਂ ਅਧਿਕਾਰੀ ਸਿਮਰਨਜੀਤ ਕੌਰ ਦਾ ਸਨਮਾਨ ਕਰਦੇ ਹੋਏ ਚੇਅਰਪਰਸਨ ਸੁਮਨ ਸੋਫਤ, ਡਾ. ਐੱਸ. ਪੀ. ਸਿੰਘ ਸੋਫਤ, ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਤੇ ਹੋਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
01-11-2026
ਡੇਹਲੋਂ, 31 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ, ਰਿਸ਼ਵਤਖ਼ੋਰੀ, ਸਾਈਬਰ ਧੋਖਾਧੜੀ ਅਤੇ ਸਮਾਜ ਵਿਚ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਜੀਲੈਂਸ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਜੀਲੈਂਸ ਵਿਭਾਗ ਦੀ ਅਧਿਕਾਰੀ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਾਜ ਵਿਚੋਂ ਰਿਸ਼ਵਤਖ਼ੋਰੀ ਵਰਗੀਆਂ ਬੁਰਾਈਆਂ ਨੂੰ ਖ਼ਤਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿਚ ਰੁਕਾਵਟ ਪੈਦਾ ਕਰਦਾ ਹੈ ਅਤੇ ਵਿਦਿਆਰਥੀਆਂ ਨੂੰ ਬੇਈਮਾਨੀ ਤੇ ਗ਼ਲਤ ਕੰਮਾਂ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਸਿਮਰਨਜੀਤ ਕੌਰ ਨਾਲ ਪੁੱਜੇ ਟੀਮ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਚੌਕਸੀ, ਨੈਤਿਕ ਆਚਰਨ, ਸਾਈਬਰ ਸੁਰੱਖਿਆ ਅਤੇ ਜਨਤਕ ਜਾਗਰੂਕਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਕੂਲ ਪ੍ਰਬੰਧਕਾਂ ਨੇ ਸਿਮਰਨਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਦਿੱਤੇ ਗਏ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ਧੰਨਵਾਦ ਕੀਤਾ। ਇਸ ਸਮੇਂ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਨੇ ਸਕੂਲ ਪ੍ਰਬੰਧਕਾਂ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਅਤੇ ਚੇਅਰਪਰਸਨ ਸੁਮਨ ਸੋਫਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਬੰਧਕਾਂ ਦੇ ਨਿਰੰਤਰ ਸਹਿਯੋਗ ਅਤੇ ਪ੍ਰੇਰਨਾ ਸਦਕਾ ਸਕੂਲ ਵਿਚ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਨੂੰ ਨਵੀਆਂ ਜਾਣਕਾਰੀਆਂ ਪ੍ਰਾਪਤ ਕਰਨ, ਸਮਾਜਿਕ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਜ਼ਿੰਮੇਵਾਰ ਨਾਗਰਿਕਤਾ, ਨੈਤਿਕ ਕਦਰਾਂ-ਕੀਮਤਾਂ ਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਮਹੱਤਵਪੂਰਨ ਮੌਕੇ ਪ੍ਰਦਾਨ ਕਰਦੇ ਹਨ।