31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿਤ ਵਿਚ ਸਮੇਂ-ਸਮੇਂ ’ਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ-ਐਡਵੋਕੇਟ ਚਿਰਾਂਸ਼ੂ ਰਤਨ

ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੀਵਾਲੀ ਤੋਂ ਪਹਿਲਾਂ, ਕੇਂਦਰ ਸਰਕਾਰ ਨੇ 11. 6 ਮਿਲੀਅਨ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 01-11-2026
ਖੰਨਾ, 31 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੀਵਾਲੀ ਤੋਂ ਪਹਿਲਾਂ, ਕੇਂਦਰ ਸਰਕਾਰ ਨੇ 11.6 ਮਿਲੀਅਨ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਇਸ ਪਹਿਲਕਦਮੀ ਤਹਿਤ, ਸਰਕਾਰ ਨੇ ਮਹਿੰਗਾਈ ਭੱਤੇ (ਡੀ. ਏ.) ਵਿਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ,ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਵਿਚ ਵਾਧਾ ਹੋਣ ਵਾਲਾ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਸੀਨੀਅਰ ਭਾਜਪਾ ਨੇਤਾ ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹਿਤ ਵਿਚ ਸਮੇਂ-ਸਮੇਂ ’ਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਹਨ। ਐਡਵੋਕੇਟ ਚਿਰਾਂਸ਼ੂ ਰਤਨ ਨੇ ਇੱਕ ਪਾਸੇ ਸੂਬਾ ਸਰਕਾਰ ਸਾਲ ਸਾਲ ਕਰਮਚਾਰੀਆਂ ਦੀਆਂ ਤਨਖ਼ਾਹਾਂ ਨਹੀਂ ਦਿੰਦੀ ਤੇ ਦੂਜੇ ਪਾਸੇ ਆਪਣੇ ਹੱਕਾਂ ਲਈ ਸੜਕਾਂ ਤੇ ਸੰਘਰਸ਼ ਕਰਨ ਵਾਲੇ ਕਰਮਚਾਰੀਆਂ ’ਤੇ ਡਾਂਗਾਂ ਚਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਸਰਕਾਰੀ ਪ੍ਰਸ਼ਾਸਨ, ਸਿੱਖਿਆ, ਸਿਹਤ ਸੰਭਾਲ, ਸ਼ਾਸਨ ਅਤੇ ਜਨਤਕ ਸੇਵਾਵਾਂ ਸਿਰਫ਼ ਉਨ੍ਹਾਂ ਦੀ ਮਿਹਨਤ ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਹੋਰ ਰਾਜ ਸਰਕਾਰਾਂ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਡੀ. ਏ. ਦੇ ਰਹੀਆਂ ਹਨ, ਜਦੋਂ ਕਿ ਪੰਜਾਬ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਸਰਕਾਰ ਪ੍ਰਚਾਰ ਮੁਹਿੰਮਾਂ ਅਤੇ ਹੋਰ ਫ਼ਜ਼ੂਲ ਖ਼ਰਚਿਆਂ ’ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ ਤਾਂ ਕਰਮਚਾਰੀਆਂ ਦੇ ਜਾਇਜ਼ ਅਧਿਕਾਰਾਂ ਨੂੰ ਗੰਭੀਰਤਾ ਨਾਲ ਕਿਉਂ ਲਿਆ ਜਾ ਰਿਹਾ ਹੈ? ਕਰਮਚਾਰੀਆਂ ਲਈ ਸਰਕਾਰ ਕੋਲ ਪੈਸਾ ਕਿਉਂ ਨਹੀਂ ਹੈ? ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚ ਇੱਕ ਚੰਗੀ ਅਤੇ ਜਵਾਬਦੇਹ ਸਰਕਾਰ ਬਣਾਉਣ ਤਾਂ ਜੋ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਜਾਇਜ਼ ਬਕਾਏ ਸਮੇਂ ਸਿਰ ਮਿਲਣ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਮੰਗ ਕਰਨ ਲਈ ਸੜਕਾਂ ’ਤੇ ਉੱਤਰਨ ਲਈ ਮਜਬੂਰ ਨਾ ਕੀਤਾ ਜਾਵੇ। ਭਾਜਪਾ ਪੰਜਾਬ ਪ੍ਰਧਾਨ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾ ਵਿਚ ਆਉਂਦੀ ਹੈ,ਤਾਂ ਸਰਕਾਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਦਰਾਂ ’ਤੇ ਮਹਿੰਗਾਈ ਭੱਤਾ ਮਿਲੇਗਾ। ਉਨ੍ਹਾਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਨਹੀਂ ਦੇ ਰਹੀ ਹੈ, ਭਾਵੇਂ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਲੰਬਿਤ ਮਹਿੰਗਾਈ ਭੱਤਾ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਜੇਕਰ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਂਦੀ ਹੈ ਤਾਂ ਸਰਕਾਰੀ ਕਰਮਚਾਰੀਆਂ ਨੂੰ 63 ਪ੍ਰਤੀਸ਼ਤ ਡੀ. ਏ. ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਪੂਰੇ ਬਕਾਏ ਦਾ ਵੀ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਇਹ ਐਲਾਨ ਕੇਂਦਰ ਸਰਕਾਰ ਦੇ ਕੇਂਦਰੀ ਕਰਮਚਾਰੀਆਂ ਦੇ ਡੀ. ਏ. ਵਿਚ 3 ਪ੍ਰਤੀਸ਼ਤ ਵਾਧਾ ਕਰ ਨ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਨੇ ਪਹਿਲਕਦਮੀ ਕਰਦਿਆਂ 40 ਉਮੀਦਵਾਰ ਐਲਾਨ ਕੇ ਵਿਰੋਧੀਆਂ ਨੂੰ ਕੀਤਾ ਸੋਚਣ ਲਈ ਮਜਬੂਰ-ਕਾਕਾ ਗਰੇਵਾਲ ਬੀਜਾ ਅਗਲੀ ਖ਼ਬਰ ਪਿੰਡ ਕੌੜੀ ਵਿਚ ਕਾਂਗਰਸ ਨੂੰ ਵੱਡਾ ਝਟਕਾ, ਇਕ ਵੱਡੇ ਪਰਿਵਾਰ ਨੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ
Ad Position 24