ਸੱਤਿਆ ਭਾਰਤੀ ਸਕੂਲ ਫ਼ਤਿਹਪੁਰ ਵਿਖੇ ਖੇਡ ਸਮਾਗਮ ਕਰਵਾਇਆ
ਈਸੜੂ, 1 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਫ਼ਤਿਹਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ।
ਈਸੜੂ, 1 ਨਵੰਬਰ (ਬਲਵਿੰਦਰ ਸਿੰਘ)- ਸਤਿਆ ਭਾਰਤੀ ਸਕੂਲ ਫ਼ਤਿਹਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਵਿੱਚ ਮੁੱਖ ਮਹਿਮਾਨ ਤੇ ਇਲਾਕੇ ਦੀਆਂ ਕਈ ਪਤਵੰਤੇ ਸ਼ਖ਼ਸੀਅਤਾਂ ਨੇ ਸ਼ਿਰਕਤ ਕਰ ਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਖੇਡ ਸਮਾਗਮ ਦੌਰਾਨ ਬੱਚਿਆਂ ਲਈ ਐਥਲੈਟਿਕ ਮੀਟ, ਕਬੱਡੀ, ਖੋ-ਖੋ, ਸੈਕ ਰੇਸ ਤੇ ਸਪੂਨ ਰੇਸ ਸਮੇਤ ਕਈ ਦਿਲਚਸਪ ਖੇਡ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਮਾਪਿਆਂ ਲਈ ਵੀ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਰੱਸਾਕਸ਼ੀ, ਚੇਅਰ ਗੇਮ ਅਤੇ ਬੱਚਿਆਂ ਨੂੰ ਪਹਿਚਾਨਣ ਵਾਲੀ ਖੇਡ ਖ਼ਾਸ ਖਿੱਚ ਦਾ ਕੇਂਦਰ ਰਹੀ। ਮਾਪਿਆਂ ਅਤੇ ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ। ਸਮਾਗਮ ਦੇ ਅੰਤ ਵਿਚ ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਾਪਿਆਂ ਅਤੇ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਗਤਾਰ ਸਿੰਘ, ਨਵਦੀਪ ਕੌਰ, ਗਗਨਦੀਪ ਕੌਰ, ਸੰਦੀਪ ਕੌਰ, ਕਿਰਨਦੀਪ ਕੌਰ, ਲਵਪ੍ਰੀਤ ਕੌਰ ਅਤੇ ਬਲਜਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। 01 ਖੰਨਾ01