03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਕੂਲ ਦੇ ਵਿਦਿਆਰਥੀਆਂ ਨੂੰ ਬੂਟ ਵੰਡੇ

ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਅਧਿਆਪਨ ਦੇ ਫ਼ਰਜ਼ ਨੂੰ ਸਮਾਜ ਸੇਵਾ ਦੀ ਭਾਵਨਾ ਨਾਲ ਜੋੜਦਿਆਂ ਅਧਿਆਪਕ ਮਾ. ਬਲਜੀਤ ਸਿੰਘ ਵਲੋਂ ਆਪਣੀ ਦਸਾਂ ਨਹੁੰਆਂ ਦੀ ਕਿਰਤ-ਕਮਾਈ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਉਪੁਰ ਦੇ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 03-11-2026
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਅਧਿਆਪਨ ਦੇ ਫ਼ਰਜ਼ ਨੂੰ ਸਮਾਜ ਸੇਵਾ ਦੀ ਭਾਵਨਾ ਨਾਲ ਜੋੜਦਿਆਂ ਅਧਿਆਪਕ ਮਾ. ਬਲਜੀਤ ਸਿੰਘ ਵਲੋਂ ਆਪਣੀ ਦਸਾਂ ਨਹੁੰਆਂ ਦੀ ਕਿਰਤ-ਕਮਾਈ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਬਾਉਪੁਰ ਦੇ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਉਨ੍ਹਾਂ ਦਾ ਇਹ ਉਪਰਾਲਾ ਨਾ ਸਿਰਫ਼ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਦਾ ਸਾਧਨ ਬਣਿਆ, ਸਗੋਂ ਉਨ੍ਹਾਂ ਦੇ ਮਨਾਂ ਵਿਚ ਅੱਗੇ ਵਧਣ ਅਤੇ ਕੁਝ ਨਵਾਂ ਕਰਨ ਦਾ ਉਤਸ਼ਾਹ ਜਗਾਉਣ ਵਾਲਾ ਵੀ ਸਾਬਤ ਹੋਇਆ। ਇਸ ਮੌਕੇ ਮਾ. ਗੁਰਪ੍ਰੀਤ ਸਿੰਘ (ਗੁਰੀ ਤੁਰਮਰੀ) ਨੇ ਕਿਹਾ ਕਿ ਮਾ. ਬਲਜੀਤ ਸਿੰਘ ਆਪਣੇ ਸਕੂਲ ਦੇ ਵਿਦਿਆਰਥੀਆਂ ਪ੍ਰਤੀ ਸੁਹਿਰਦ, ਸਾਹਿਤ ਨਾਲ ਗੂੜ੍ਹਾ ਮੋਹ ਰੱਖਣ ਵਾਲੇ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਵਾਲੇ ਸਮਰਪਿਤ ਅਧਿਆਪਕ ਹਨ। ਉਹ ਆਪਣੀ ਨੇਕ ਕਮਾਈ ਵਿਚੋਂ ਹੁਣ ਤੱਕ 15 ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡ ਕੇ ਸੇਵਾ-ਭਾਵਨਾ ਦੀ ਵਿਲੱਖਣ ਮਿਸਾਲ ਕਾਇਮ ਕਰ ਚੁੱਕੇ ਹਨ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਪਿੰਡ ਦੀ ਸਰਪੰਚ ਬਲਜਿੰਦਰ ਕੌਰ ਅਤੇ ਚੇਅਰਮੈਨ ਹਰਜਿੰਦਰ ਕੌਰ ਨੂੰ ਸਕੂਲ ਵਿੱਚ ਇੰਟਰਲਾਕਿੰਗ ਇੱਟਾਂ ਤੇ ਸਬਮਰਸੀਬਲ ਪੰਪ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਨਮਾਨਿਤ ਕੀਤਾ ਗਿਆ। ਪਿੰਕੀ ਰਾਣੀ ਤੇ ਆਂਗਣਵਾੜੀ ਵਰਕਰ ਮਨਪ੍ਰੀਤ ਕੌਰ ਨੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਮਾਣ ਵਧਾਇਆ, ਜਦਕਿ ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਨੇ ਮਾ. ਬਲਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਆਂਗਣਵਾੜੀ ਵਰਕਰ ਪ੍ਰਵੀਨ, ਮਿਡ-ਡੇ-ਮੀਲ ਵਰਕਰ ਬਲਜੀਤੀ ਦੇਵੀ ਤੇ ਅਨੀਤਾ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਵਿੰਦਰ ਸ਼ਰਮਾ ਦੀ ਅਗਵਾਈ ’ਚ ਕਈ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ ‘ ਆਪ ’ ਦੇ ਵਿਦਿਆਰਥੀ ਵਿੰਗ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
Ad Position 24