ਭਾਜਪਾ ਦੇ ਸੂਬਾ ਬੁਲਾਰੇ ਚੰਨੀ ਨੇ ਪਿੰਡ ਗੋਹ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਖੰਨਾ ਵਿਧਾਨ ਸਭਾ ਹਲਕੇ ਦੇ ਪਿੰਡ ਗੋਹ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਖੰਨਾ ਵਿਧਾਨ ਸਭਾ ਹਲਕੇ ਦੇ ਪਿੰਡ ਗੋਹ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਪਿੰਡ ਦੇ ਦਲਿਤ ਭਾਈਚਾਰੇ ਦੇ ਪਰਿਵਾਰਾਂ ਨੂੰ ਦਰਪੇਸ਼ ਟੋਭੇ ਦੇ ਗੰਦੇ ਪਾਣੀ ਦੀ ਗੰਭੀਰ ਸਮੱਸਿਆ ਉਠਾਈ। ਉਨ੍ਹਾਂ ਦੱਸਿਆ ਕਿ ਟੋਭੇ ਦਾ ਪਾਣੀ ਅਕਸਰ ਉਨ੍ਹਾਂ ਦੇ ਘਰਾਂ ਵਿੱਚ ਦਾਖ਼ਲ ਹੋ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਇਸ ਸਮੱਸਿਆ ਦੇ ਹੱਲ ਲਈ ਬੀ. ਡੀ. ਪੀ. ਓ. ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਸਮੱਸਿਆ ਦੀ ਗੰਭੀਰਤਾ ਨੂੰ ਦੇਖਦਿਆਂ ਇਕਬਾਲ ਸਿੰਘ ਚੰਨੀ ਆਪਣੇ ਸਾਥੀਆਂ ਤੇ ਪਿੰਡ ਵਾਸੀਆਂ ਨਾਲ ਮੌਕੇ ’ਤੇ ਪਹੁੰਚੇ ਅਤੇ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਨੂੰ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਉਠਾ ਕੇ ਸਮੱਸਿਆ ਦਾ ਜਲਦੀ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਦਰਜਨਾਂ ਨੌਜਵਾਨਾਂ ਨੇ ਭਾਜਪਾ ਦੇ ਪਟਕੇ ਪਹਿਨ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਪੰਜਾਬ ਦੇ ਓ. ਬੀ .ਸੀ. ਮੋਰਚਾ ਦੇ ਜਨਰਲ ਸਕੱਤਰ ਸੁਧੀਰ ਸੋਨੂੰ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਭ੍ਰਿਸ਼ਟਾਚਾਰ, ਕਾਨੂੰਨ ਵਿਵਸਥਾ ਅਤੇ ਹੋਰ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਮੌਕੇ ਅਜੀਤ ਸਿੰਘ ਖਾਲਸਾ, ਮੁਲਖ ਰਾਜ ਮਸ਼ਾਲ, ਦੀਪਕ ਵਰਮਾ (ਕਾਰਜਕਾਰੀ ਮੈਂਬਰ, ਓ. ਬੀ. ਸੀ. ਮੋਰਚਾ), ਗੋਲਡੀ ਸ਼ਰਮਾ, ਰਾਜੇਸ਼ ਕੁਮਾਰ ਬੌਬੀ ਅਤੇ ਡਾ. ਜੋਗਿੰਦਰ ਸਿੰਘ ਹਾਜ਼ਰ ਸਨ।