02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਛੱਠ ਮਹਾਂਪੁਰਬ ਦੀਆਂ ਤਿਆਰੀਆਂ ਬਾਰੇ ਕੈਬਨਿਟ ਮੰਤਰੀ ਸੌਂਦ ਨਾਲ ਪ੍ਰਬੰਧਕਾਂ ਦੀ ਮੁਲਾਕਾਤ, ਪੂਰਨ ਸਹਿਯੋਗ ਦਾ ਭਰੋਸਾ

ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਆਸਥਾ, ਸ਼ਰਧਾ ਤੇ ਸੂਰਜ ਉਪਾਸਨਾ ਦੇ ਮਹਾਪੁਰਬ ਛੱਠ ਪੂਜਾ ਨੂੰ ਲੈ ਕੇ ਖੰਨਾ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸੇ ਸਬੰਧ ਵਿਚ ਛੱਠ ਮਹਾਪੁਰਬ ਦੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਆਸਥਾ, ਸ਼ਰਧਾ ਤੇ ਸੂਰਜ ਉਪਾਸਨਾ ਦੇ ਮਹਾਪੁਰਬ ਛੱਠ ਪੂਜਾ ਨੂੰ ਲੈ ਕੇ ਖੰਨਾ ਵਿਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸੇ ਸਬੰਧ ਵਿਚ ਛੱਠ ਮਹਾਪੁਰਬ ਦੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਛੱਠ ਪੂਜਾ ਦੇ ਪ੍ਰਬੰਧਾਂ, ਸ਼ਰਧਾਲੂਆਂ ਦੀਆਂ ਸਹੂਲਤਾਂ ਅਤੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ ਅਤੇ ਵਾਰਡ ਨੰਬਰ 26 ਦੇ ਕੌਂਸਲਰ ਨਿਸ਼ੂ ਕਪਿਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਸਮਾਗਮ ਨਾਲ ਜੁੜੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਮੰਤਰੀ ਸੌਂਧ ਨਾਲ ਵਿਚਾਰ ਸਾਂਝੇ ਕੀਤੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਛੱਠ ਮਹਾਪੁਰਬ ਦੇ ਆਯੋਜਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਤੇ ਲੋੜੀਂਦੇ ਪ੍ਰਬੰਧਾਂ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛੱਠ ਮਹਾਪੁਰਬ ਆਸਥਾ ਤੇ ਸੱਭਿਆਚਾਰ ਨਾਲ ਜੁੜਿਆ ਮਹੱਤਵਪੂਰਨ ਤਿਉਹਾਰ ਹੈ ਅਤੇ ਅਜਿਹੇ ਧਾਰਮਿਕ ਸਮਾਗਮਾਂ ਵਿੱਚ ਸਾਰਿਆਂ ਨੂੰ ਮਿਲ ਕੇ ਸਹਿਯੋਗ ਕਰਨਾ ਚਾਹੀਦਾ ਹੈ। ਮੀਟਿੰਗ ਵਿੱਚ ਸੋਨੂੰ, ਬੂਟਾ ਸਿੰਘ ਪ੍ਰਧਾਨ ਐੱਫ.ਸੀ.ਆਈ., ਜੋਗਿੰਦਰ ਪਾਸਵਾਨ, ਲਖਨ, ਦੇਵੀ ਚੰਦ , ਰਾਜੇਸ਼, ਹੀਰਾ ਲਾਲ, ਸ਼ੰਕਰ ਰਾਵਤ, ਸੋਨੂੰ, ਸੰਜੀਵ ਕੁਮਾਰ, ਦੀਪਕ, ਬੰਟੀ, ਜੈਕਸ਼ਨ, ਸ਼ਬੀਲਾ ਪਾਸਵਾਨ, ਉਪੇਂਦਰ ਯਾਦਵ, ਵੀਨੇ ਪਾਸਵਾਨ, ਉਪੇਂਦਰ ਪਾਸਵਾਨ, ਕ੍ਰਿਸ਼ਨਾ, ਨੰਬਰੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਮੈਂਬਰ ਮੌਜੂਦ ਰਹੇ। ਇਸ ਦੌਰਾਨ ਪ੍ਰਬੰਧਕਾਂ ਨੇ ਛੱਠ ਮਹਾਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਸ਼ਰਧਾਲੂਆਂ ਲਈ ਉਚਿਤ ਪ੍ਰਬੰਧ ਯਕੀਨੀ ਬਣਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਛੱਠ ਪੂਜਾ ਭਾਰਤੀ ਸੱਭਿਆਚਾਰ, ਲੋਕ ਆਸਥਾ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦਾ ਪ੍ਰਤੀਕ ਹੈ, ਜਿਸ ਵਿੱਚ ਸ਼ਰਧਾਲੂ ਭਗਵਾਨ ਸੂਰਜ ਅਤੇ ਛੱਠੀ ਮਾਤਾ ਦੀ ਪੂਜਾ ਕਰਕੇ ਆਪਣੇ ਪਰਿਵਾਰ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ’ਚ ਹੋਣ ਵਾਲੀ ਇਨਸਾਫ਼ ਰੈਲੀ ਸੂਬੇ ’ਚੋਂ ‘ਆਪ’ ਸਰਕਾਰ ਨੂੰ ਚਲਦਾ ਕਰੇਗੀ- ਸਾਬਕਾ ਮੰਤਰੀ ਦਾਖਾ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਨੇਵਾਲ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ
Ad Position 24