ਪਾਇਲ ਦਾ ਇਕ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਪਾਇਲ, 3 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਣਾਉਣ ਤੋਂ ਬਾਅਦ ਜਿੱਥੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਨਾਲ ਜੁੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾ ਰਾਏ ਨੇ ਗੱਲਬਾਤ ਕਰਦਿਆਂ ਕੀਤਾ।
ਪਾਇਲ, 3 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਣਾਉਣ ਤੋਂ ਬਾਅਦ ਜਿੱਥੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਉੱਥੇ ਵੱਡੀ ਗਿਣਤੀ ਵਿੱਚ ਪਰਿਵਾਰ ਅਕਾਲੀ ਦਲ ਨਾਲ ਜੁੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾ ਰਾਏ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਮਦਨੀਪੁਰ ਇੱਕ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਹਨ ਜੋ ਹਮੇਸ਼ਾ ਹੀ ਹਰੇਕ ਦੇ ਸੁੱਖ ਦੁੱਖ ਵਿੱਚ ਸ਼ਾਮਿਲ ਹੁੰਦੇ ਹਨ ਤੇ ਪਾਰਟੀ ਵਲੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਵਿੱਚ ਮਦਨੀਪੁਰ ਦੇ ਹੱਕ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਜਿਸ ਦੀ ਬਦੌਲਤ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਚੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਆਮ ਆਦਮੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚੋਂ ਨਸ਼ਾ ਮੁਕਤ ਕਰਨ ਵਿੱਚ ਨਾਕਾਮ ਸਾਬਿਤ ਹੋਈ ਹੈ ਜਿਸ ਕਰਕੇ ਅੱਜ ਹਲਕਾ ਪਾਇਲ ਵਿੱਚ ਨਸ਼ੇ ਦਾ ਬੋਲਬਾਲਾ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਲਕਾ ਪਾਇਲ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਉਨਾਂ ਦੀ ਚੋਣ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ ਜਿਨਾਂ ਦੀ ਬਦੌਲਤ ਅਕਾਲੀ ਦਲ ਦੀ ਜਿੱਤ ਯਕੀਨੀ ਹੈ। ਇਸ ਮੌਕੇ ਮਨਦੀਪ ਸਿੰਘ ਚੀਮਾ, ਗੁਰਬਖਸ ਸਿੰਘ ਮਠਾੜੂ, ਬੇਅੰਤ ਸਿੰਘ ਪੰਧੇਰ ਖੇੜੀ, ਚਰਨਜੀਤ ਸਿੰਘ, ਨਿਤਿਨ ਕੁਮਾਰ ਮਹਿੰਦੜੂ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ ਤੇ ਜੋਤ ਸਿੰਘ ਮਦਨੀਪੁਰ ਆਦਿ ਹਾਜ਼ਰ ਸਨ।