03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਦਿੱਲੀ ਵਿਖੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਕੀਤੀ ਅਹਿਮ ਸਿਆਸੀ ਮੁਲਾਕਾਤ

ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰਮੁੱਖ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਦਿੱਲੀ ਵਿਖੇ ਅਹਿਮ ਸਿਆਸੀ ਮੁਲਾਕਾਤ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਆਗੂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਨਿੱਘਾ ਸਵਾਗਤ ਕੀਤਾ। ਚਿਰਾਂਸ਼ੂ ਰਤਨ ਨੇ ਕਿਹਾ ਕਿ ਦੋਵੇਂ ਆਗੂ ਜਲਦ ਕਰਨਗੇ ਖੰਨਾ ਆਉਣਗੇ।

Ad Position 21
No active advertisement
ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨਾਲ ਮੁਲਾਕਾਤ ਕਰਨ ਸਮੇਂ ਐਡ. ਚਿਰਾਂਸ਼ੂ ਰਤਨ। ਤਸਵੀਰ : ਸੋਨੀ ਗਿੱਲ 04-11-2026
ਖੰਨਾ, 3 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪ੍ਰਮੁੱਖ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਦਿੱਲੀ ਵਿਖੇ ਅਹਿਮ ਸਿਆਸੀ ਮੁਲਾਕਾਤ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਆਗੂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਨਿੱਘਾ ਸਵਾਗਤ ਕੀਤਾ। ਚਿਰਾਂਸ਼ੂ ਰਤਨ ਨੇ ਕਿਹਾ ਕਿ ਦੋਵੇਂ ਆਗੂ ਜਲਦ ਕਰਨਗੇ ਖੰਨਾ ਆਉਣਗੇ। ਉਨ੍ਹਾਂ ਕਿਹਾ ਕਿ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਦਾ ਭਾਜਪਾ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਭਾਜਪਾ ਦਾ ਗ੍ਰਾਫ਼ ਤੇਜ਼ੀ ਨਾਲ ਵੱਧ ਰਿਹਾ ਹੈ। ਇਹ ਸ਼ਮੂਲੀਅਤ ਸਪਸ਼ਟ ਕਰਦੀ ਹੈ ਕਿ ਪੰਜਾਬ ਵਿਚ ਭਾਜਪਾ ਦੀ ਸੋਚ ਅਤੇ ਨੀਤੀਆਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਕਾਰਵਾਂ ਹੋਰ ਵੀ ਮਜ਼ਬੂਤ ਹੋਵੇਗਾ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਪੰਜ ਸਾਲ ਪਹਿਲਾਂ ਆਪ ਨੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਰਾਜ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ। ਹਾਲਾਂਕਿ ‘ਆਪ ’ ਵਲੋਂ ਪੰਜਾਬ ਵਿਚ ਕੀਤਾ ਗਿਆ ਹਰ ਵਾਅਦਾ ਅਸਫਲ ਰਿਹਾ ਹੈ। ਐਡਵੋਕੇਟ ਚਿਰਾਂਸ਼ੂ ਰਤਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋਣ ਕਾਰਨ ਹੁਣ ਸੂਬੇ ਦੇ ਸੂਝਵਾਨ ਆਗੂ ਅਤੇ ਜਨਤਾ ਭਾਜਪਾ ਦੀ ਨੀਤੀਆਂ ਨਾਲ ਜੁੜ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਕਾਲਜ ਫਾਰ ਵੂਮੈਨ ’ਚ ਦੀਵਾਲੀ ਫੈਸਟ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਕਰੋੜਾਂ ਦੀ ਜ਼ਮੀਨ ਹੜੱਪਣ ਲਈ ਰਚੀ ਸਾਜਿਸ਼! ਜਾਅਲੀ ਮੌਤ ਸਰਟੀਫਿਕੇਟ ਰਾਹੀਂ ਕਰਵਾਇਆ ਵਿਰਾਸਤੀ ਇੰਤਕਾਲ 10 ਵਿਅਕਤੀਆਂ ਵਿਰ...
Ad Position 24