03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੈਬਨਿਟ ਮੰਤਰੀ ਸੌਂਦ ਨੇ ਪਿੰਡ ਬੀਜਾ ਦੇ 330 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਬੀਜਾ, 3 ਨਵੰਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬੀਜਾ ਦੇ 330 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਬੀਜਾ ਵਿਖੇ ਕਰਵਾਏ ਸਮਾਗਮਾਂ ਦੌਰਾਨ ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਦੇ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਅਤੇ ਮਾਣ ਵਾਲਾ ਪਲ ਹੈ।

Ad Position 21
No active advertisement
ਅਜੀਤ ਡੈਸਕ 04-11-2026
ਬੀਜਾ, 3 ਨਵੰਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਬੀਜਾ ਦੇ 330 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਪਿੰਡ ਬੀਜਾ ਵਿਖੇ ਕਰਵਾਏ ਸਮਾਗਮਾਂ ਦੌਰਾਨ ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਦੇ ਦਸਤਾਵੇਜ਼ ਮਿਲਣਾ ਪਰਿਵਾਰਾਂ ਲਈ ਤਸੱਲੀ ਅਤੇ ਮਾਣ ਵਾਲਾ ਪਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬੀਜਾ ਦੇ 330 ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰਲੇ ਘਰਾਂ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣਾ ਇਸ ਸਕੀਮ ਦਾ ਅਹਿਮ ਉਦੇਸ਼ ਹੈ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਨਾਲ ਪਰਿਵਾਰਾਂ ਦੀਆਂ ਪੀੜ੍ਹੀਆਂ ਦੀਆਂ ਯਾਦਾਂ, ਮਿਹਨਤ ਅਤੇ ਜਜ਼ਬਾਤ ਜੁੜੇ ਹੋਏ ਹਨ, ਉਨ੍ਹਾਂ ਦੀ ਮਾਲਕੀ ਦਾ ਸਪੱਸ਼ਟ ਰਿਕਾਰਡ ਹੋਣਾ ਬੇਹੱਦ ਜ਼ਰੂਰੀ ਹੈ।ਇਸ ਮੌਕੇ ਪ੍ਰਾਪਰਟੀ ਕਾਰਡ ਹਾਸਲ ਕਰਨ ਵਾਲੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਘਰਾਂ ਦੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਤਸੱਲੀ ਪ੍ਰਗਟਾਈ ਹੈ। ਇਸ ਮੌਕੇ ਤੇ ਚੇਅਰਮੈਨ ਜਗਤਾਰ ਸਿੰਘ, ਮਾਲ ਵਿਭਾਗ ਦੇ ਅਧਿਕਾਰੀ ਗੁਰਚਰਨ ਸਿੰਘ ਨਾਇਬ ਤਹਿਸੀਲਦਾਰ, ਚੇਅਰਮੈਨ ਲਖਵੀਰ ਸਿੰਘ, ਸਰਬਜੀਤ ਕੌਰ, ਐਡਵੋਕੇਟ ਅਮਰਿੰਦਰ ਰੰਧਾਵਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਲਗਾਈ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਗਲੀ ਖ਼ਬਰ ਕਾਰ ਵਲੋਂ ਜ਼ੋਰਦਾਰ ਟੱਕਰ ਮਾਰਨ ਨਾਲ ਵਿਅਕਤੀ ਦੀ ਮੌਤ
Ad Position 24