ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ
ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਹੀ ਹੇਠ ਮਾਨਸਿਕ ਸਿਹਤ ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ, ਰੈਡ ਕ੍ਰਾਸ ਸੋਸਾਇਟੀ ਦੇ ਸਹਿਯੋਗ ਨਾਲ ਇਕ-ਰੋਜ਼ਾ ਵਰਕਸ਼ਾਪ ਕਰਵਾਈ ਗਈ।
ਰਾੜਾ ਸਾਹਿਬ, 4 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਹੀ ਹੇਠ ਮਾਨਸਿਕ ਸਿਹਤ ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ, ਰੈਡ ਕ੍ਰਾਸ ਸੋਸਾਇਟੀ ਦੇ ਸਹਿਯੋਗ ਨਾਲ ਇਕ-ਰੋਜ਼ਾ ਵਰਕਸ਼ਾਪ ਕਰਵਾਈ ਗਈ। ਜਿਸ ਵਿਚ ਪ੍ਰੋ. ਕੁਲਦੀਪ ਸਿੰਘ (ਮੁਖੀ ਸਾਈਕੋਲੋਜੀ ਵਿਭਾਗ) ਤੇ ਪ੍ਰੋ. ਹਾਰੂਨ ਸਫੀਕ (ਸਾਈਕੋਲੋਜੀ ਵਿਭਾਗ) ਸਰਕਾਰੀ ਕਾਲਜ ਮਲੇਰਕੋਟਲਾ ਤੋਂ ਵਿਸ਼ੇਸ਼ ਮਾਹਿਰਾਂ ਦੇ ਤੌਰ ’ਤੇ ਸ਼ਾਮਿਲ ਹੋਏ। ਮਾਨਸਿਕ ਸਿਹਤ ਸਬੰਧੀ ਕਮੇਟੀ ਦੇ ਇੰਚਾਰਜ ਪ੍ਰੋ. ਹਰਮਨਦੀਪ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਵਰਕਸ਼ਾਪ ਵਿੱਚ ਪਹੁੰਚੇ ਮਾਹਿਰਾਂ ਨੇ ਬਹੁਤ ਵਿਸਥਾਰ ਨਾਲ ਵਿਦਿਆਰਥੀ ਜੀਵਨ ਵਿੱਚ ਮਾਨਸਿਕ ਪ੍ਰੇਸ਼ਾਨੀਆਂ ਅਤੇ ਨਸ਼ਿਆਂ ਦੇ ਆਦੀ ਹੋਣ ਦੇ ਵੱਖ-ਵੱਖ ਕਾਰਨਾਂ ਅਤੇ ਉਹਨਾਂ ਦੇ ਹੱਲ ਲਈ ਸੁਝਾਅ ਦਿੱਤੇ। ਇਸੇ ਦੌਰਾਨ ਮਾਨਸਿਕ ਤਣਾਓ ਨੂੰ ਘੱਟ ਕਰਨ ਲਈ ਵਿਦਿਆਰਥੀਆਂ ਨੂੰ ਕਈ ਤਕਨੀਕਾਂ ਦੀ ਸਿਖਲਾਈ ਦਿੱਤੀ ਗਈ। ਵਿਦਿਆਰਥੀਆਂ ਨੇ ਇਨਾਂ ਤਕਨੀਕਾਂ ਨੂੰ ਬਹੁਤ ਹੀ ਉਤਸ਼ਾਹ ਨਾਲ ਸਿੱਖਿਆ ਤੇ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦਾ ਵਾਅਦਾ ਕੀਤਾ। ਵਰਕਸ਼ਾਪ ਦੇ ਅੰਤ ਵਿਚ ਪ੍ਰੋ. ਇੰਦਰਪਾਲ ਸਿੰਘ ਵੱਲੋਂ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ। 04 ਖੰਨਾ10