06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲਾਕ ਸੰਮਤੀ ਦਫ਼ਤਰ ਕੂੰਮਕਲਾਂ ਵਿਖੇ ਸੰਮਤੀ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਕੁਹਾੜਾ, 6 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੰਮਤੀ ਮੈਂਬਰਾਂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਬਲਾਕ ਸੰਮਤੀ ਦਫ਼ਤਰ ਕੂੰਮਕਲਾਂ ਵਿਖੇ ਦੀਵਾਲੀ ਦੇ ਦੀਵੇ ਜਗਾ ਕੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਪੰਚ ਡਾ.

Ad Position 21
No active advertisement
ਅਜੀਤ ਡੈਸਕ 07-11-2026
ਕੁਹਾੜਾ, 6 ਨਵੰਬਰ (ਸੰਦੀਪ ਸਿੰਘ ਕੁਹਾੜਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੰਮਤੀ ਮੈਂਬਰਾਂ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਬਲਾਕ ਸੰਮਤੀ ਦਫ਼ਤਰ ਕੂੰਮਕਲਾਂ ਵਿਖੇ ਦੀਵਾਲੀ ਦੇ ਦੀਵੇ ਜਗਾ ਕੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਬੀਬੀ ਨਵਦੀਪ ਕੌਰ ਢਿੱਲੋਂ, ਸੰਮਤੀ ਮੈਂਬਰ ਹਰਪ੍ਰੀਤ ਸਿੰਘ ਗਰਚਾ ਨੇ ਸਾਥੀਆਂ ਸਮੇਤ ਬਲਾਕ ਦਫ਼ਤਰ ਦੇ ਕੰਮਕਾਜ, ਬਲਾਕ ਸੰਮਤੀ ਦੀਆਂ ਨਿਯਮਤ ਮੀਟਿੰਗਾਂ ਨਾ ਹੋਣ ਅਤੇ ਨਵੇਂ ਚੁਣੇ ਗਏ ਮੈਂਬਰਾਂ ਦੀਆਂ ਟਰੇਨਿੰਗਾਂ ਨਾ ਕਰਵਾਏ ਜਾਣ ਦੇ ਮੁੱਦੇ ਉਠਾਉਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਦਾ ਧਿਆਨ ਇਨ੍ਹਾਂ ਸਮੱਸਿਆਵਾਂ ਵੱਲ ਖਿੱਚਿਆ। ਇਸ ਮੌਕੇ ਸਰਪੰਚ ਢਿੱਲੋਂ ਤੇ ਬਲਾਕ ਸੰਮਤੀ ਮੈਂਬਰਾਂ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਮੌਕੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਬਲਾਕ ਸੰਮਤੀ ਦਫ਼ਤਰ ਵਿਚ ਛਾਇਆ ਪ੍ਰਬੰਧਕੀ ਹਨੇਰਾ ਦੂਰ ਕਰਨ ਦੀ ਆਸ ਨਾਲ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬਲਾਕ ਸੰਮਤੀ ਦੀਆਂ ਨਿਯਮਤ ਮੀਟਿੰਗਾਂ ਬੁਲਾਈਆਂ ਜਾਣ, ਨਵੇਂ ਚੁਣੇ ਗਏ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ ਸਬੰਧੀ ਟਰੇਨਿੰਗ ਦਿੱਤੀ ਜਾਵੇ ਅਤੇ ਬਲਾਕ ਪੱਧਰ ’ਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਬਲਾਕ ਸੰਮਤੀ ਦਾ ਜਨਰਲ ਹਾਊਸ ਬੁਲਾਉਣ ਦੀ ਮੰਗ ਵੀ ਕੀਤੀ ਗਈ, ਜਿਸ ਵਿਚ ਪਿੰਡਾਂ ਦੇ ਸਰਪੰਚਾਂ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਇਕੱਠ ੇ ਬੈਠ ਕੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦਾ ਮੌਕਾ ਮਿਲ ਸਕੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਪ੍ਰਦਰਸ਼ਨ ਕਿਸੇ ਵਿਅਕਤੀ ਵਿਸ਼ੇਸ਼ ਵਿਰੁੱਧ ਨਹੀਂ, ਸਗੋਂ ਬਲਾਕ ਦਫ਼ਤਰ ਦੇ ਕੰਮਕਾਜ ਵਿਚ ਸੁਧਾਰ ਲਿਆਉਣ ਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਵਾਸਤੇ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਆਪਣਾ ਮੰਗ ਪੱਤਰ ਵੀ ਸੌਂਪਿਆਂ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਦੀਵਿਆਂ ਦੀ ਇਹ ਰੌਸ਼ਨੀ ਬਲਾਕ ਦਫ਼ਤਰ ਦੇ ਕੰਮਕਾਜ, ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਰੌਸ਼ਨੀ ਲੈ ਕੇ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪੁਰਬ ’ਤੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਬੰਦੀ ਛੋੜ ਪੁਰਬ ਤੇ ਦੀਵਾਲੀ ਦੀਆਂ ਸਮੂਹ ਦੇਸ... ਅਗਲੀ ਖ਼ਬਰ ਟੀ . ਐਸ .-1 ਲੈਣ ਸਮੇਂ ਡੇਂਗੂ ਦੇ ਚਲਾਨਾਂ ਦੀ ਅਦਾਇਗੀ ਦੀ ਸ਼ਰਤ ਫਿਲਹਾਲ ਦੀ ਘੜੀ ਮੁਲਤਵੀ ਕੀਤੀ ਜਾਵੇ - ਰਾਕੇਸ਼ ਪਰਾਸ਼ਰ
Ad Position 24