‘ਦੋਰਾਹਾ ਸਕੂਲ ਵਿਖੇ ‘ਰੰਗ, ਰੋਸ਼ਨੀ ਅਤੇ ਰਿਵਾਜ਼’ ਦਾ ਸੁਮੇਲ, ਮਨਾਈ ਦੀਵਾਲੀ
ਦੋਰਾਹਾ, 7 ਨਵੰਬਰ (ਪੱਤਰ ਪ੍ਰੇਰਕ)-ਦੋਰਾਹਾ ਪਬਲਿਕ ਸਕੂਲ ਵਿਖੇ ਰੰਗ, ਰੋਸ਼ਨੀ ਅਤੇ ਰਿਵਾਜ਼ ਦੇ ਵਿਸ਼ੇ ਹੇਠ ਦੀਵਾਲੀ ਦਾ ਪਵਿੱਤਰ ਤਿਉਹਾਰ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ’ਤੇ ਦੋਰਾਹਾ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਸੁਖਪਾਲ ਸਿੰਘ, ਚੇਅਰਪਰਸਨ ਉਮਲ ਕੌਰ, ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਅਤੇ ਮੈਨੇਜਮੈਂਟ ਮੈਂਬਰ ਅਮਰਜੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਦੋਰਾਹਾ, 7 ਨਵੰਬਰ (ਪੱਤਰ ਪ੍ਰੇਰਕ)-ਦੋਰਾਹਾ ਪਬਲਿਕ ਸਕੂਲ ਵਿਖੇ ਰੰਗ, ਰੋਸ਼ਨੀ ਅਤੇ ਰਿਵਾਜ਼ ਦੇ ਵਿਸ਼ੇ ਹੇਠ ਦੀਵਾਲੀ ਦਾ ਪਵਿੱਤਰ ਤਿਉਹਾਰ ਸੱਭਿਆਚਾਰਕ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ’ਤੇ ਦੋਰਾਹਾ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਸੁਖਪਾਲ ਸਿੰਘ, ਚੇਅਰਪਰਸਨ ਉਮਲ ਕੌਰ, ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਅਤੇ ਮੈਨੇਜਮੈਂਟ ਮੈਂਬਰ ਅਮਰਜੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪਰੰਪਰਾਗਤ ਪੁਸ਼ਾਕਾਂ ਵਿੱਚ ਸਜੇ ਬੱਚਿਆਂ ਦੀਆਂ ਪੇਸ਼ਕਾਰੀਆਂ ਨਾਲ ਹੋਈ। ਵਿਦਿਆਰਥੀਆਂ ਦੇ ਦੀਵਾਲੀ ਦੇ ਕਾਰਡ ਬਣਾਉਣ, ਦੀਵੇ ਤੇ ਮੋਮਬੱਤੀਆਂ ਸਜਾਉਣ, ਮਿੱਟੀ ਦੇ ਖਿਡੌਣੇ, ਲਾਲਟੈਣ ਡਿਜ਼ਾਈਨ ਕਰਨ, ਪੇਪਰ ਕਵਿਲਿੰਗ, ਲਿਪਨ ਆਰਟ, ਰੰਗੋਲੀ ਅਤੇ ਵਾਤਾਵਰਣ ਸਬੰਧੀ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਕਲਾਕ੍ਰਿਤੀਆਂ ਦਾ ਮੁਲਾਂਕਣ ਦੋਰਾਹਾ ਕਾਲਜ ਆਫ਼ ਐਜੂਕੇਸ਼ਨ ਦੇ ਡਾ. ਹਰਪ੍ਰੀਤ ਕੌਰ ਅਤੇ ਮਿਸ ਪੂਨਮ ਵੱਲੋਂ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਅਤੇ ਪ੍ਰਿੰਸੀਪਲ ਮੋਨਿਕਾ ਸਾਰਵਾਲ ਨੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕ ਵਰਗ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਦੇ ਨਾਲ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇਰੇ ’ਤੇ ਚਾਨਣ, ਅਗਿਆਨਤਾ ’ਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਹੈ।