08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਖੰਨਾ, 9 ਨਵੰਬਰ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਡਿਵੀਜ਼ਨ ਆਫ਼ ਸਟੂਡੈਂਟ ਵੈਲਫੇਅਰ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦਾ ਸਮੁੱਚਾ ਕੈਂਪਸ ਰੌਸ਼ਨੀਆਂ, ਰੰਗਾਂ ਅਤੇ ਤਿਉਹਾਰਾਂ ਦੀ ਖੁਸ਼ੀ ਨਾਲ ਸਜਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 10-11-2026
ਖੰਨਾ, 9 ਨਵੰਬਰ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੇ ਡਿਵੀਜ਼ਨ ਆਫ਼ ਸਟੂਡੈਂਟ ਵੈਲਫੇਅਰ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦਾ ਸਮੁੱਚਾ ਕੈਂਪਸ ਰੌਸ਼ਨੀਆਂ, ਰੰਗਾਂ ਅਤੇ ਤਿਉਹਾਰਾਂ ਦੀ ਖੁਸ਼ੀ ਨਾਲ ਸਜਿਆ ਨਜ਼ਰ ਆਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਧਾਰਮਿਕ ਗੀਤ, ਲੋਕ ਨਾਚ, ਗਿੱਧਾ, ਭੰਗੜਾ ਅਤੇ ਤਿਉਹਾਰਾਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਵਿਸ਼ੇਸ਼ ਪੇਸ਼ਕਾਰੀਆਂ ਸ਼ਾਮਲ ਸਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵਾਲੀ ਦੀ ਸਜਾਵਟ ਵਿੱਚ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਰਵਾਇਤੀ ਪਹਿਰਾਵੇ, ਸੱਭਿਆਚਾਰਕ ਗਤੀਵਿਧੀਆਂ ਅਤੇ ਆਪਸੀ ਮਿਲਵਰਤਣ ਨੇ ਮਾਹੌਲ ਨੂੰ ਹੋਰ ਵੀ ਖ਼ੁਸ਼ਨੁਮਾ ਬਣਾ ਦਿੱਤਾ। ਇਸ ਮੌਕੇ ਸੰਸਥਾ ਦੇ ਸਮੂਹ ਸਟਾਫ਼ ਮੈਂਬਰਾਂ ਲਈ ਵਿਸ਼ੇਸ਼ ਤੋਹਫ਼ਾ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਟਾਫ਼ ਮੈਂਬਰਾਂ ਨੂੰ ਤੋਹਫ਼ੇ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਦੀਵਾਲੀ ਸਾਨੂੰ ਹਨੇਰੇ ਤੋਂ ਚਾਨਣ ਵੱਲ, ਅਗਿਆਨਤਾ ਤੋਂ ਗਿਆਨ ਵੱਲ ਤੇ ਬੁਰਾਈ ਤੋਂ ਨੇਕੀ ਵੱਲ ਵਧਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਦੇ ਨਾਲ-ਨਾਲ ਸਮਾਜ ਵਿੱਚ ਪਿਆਰ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਿਲਜੁਲ ਕੇ ਸੰਸਥਾ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਵਾਈਸ ਚੇਅਰਮੈਨ ਗੁਰਕੀਰਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੰਦੀ ਛੋੜ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਹਾਨ ਤਿਆਗ, ਨਿਆਂ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਦੂਜਿਆਂ ਦੀ ਆਜ਼ਾਦੀ, ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਕਰਨ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਨਾਲ-ਨਾਲ ਚੰਗੇ ਨੈਤਿਕ ਗੁਣਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ। ਸਮਾਗਮ ਦੇ ਅੰਤ ਵਿੱਚ ਸਮੂਹ ਹਾਜ਼ਰੀਨ ਨੇ ਇੱਕ-ਦੂਜੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਸਮਾਗਮ ਖੁਸ਼ੀ, ਸਦਭਾਵਨਾ, ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਯਾਦਗਾਰੀ ਹੋ ਨਿਬੜਿਆ।
Ad Position 22
No active advertisement
ਪਿਛਲੀ ਖ਼ਬਰ ਖੰਨਾ ’ਚ ਬਾਬਾ ਵਿਸ਼ਵਕਰਮਾ ਜੀ ਦਾ 67ਵਾਂ ਵਾਰਸ਼ਿਕ ਉਤਸਵ ਸ਼ਰਧਾ ਨਾਲ ਮਨਾਇਆ ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਦਿ... ਅਗਲੀ ਖ਼ਬਰ ਜ਼ਿਲ੍ਹੇ ਦੇ ਸਭ ਤੋਂ ਵੱਡੇ ਖੇਤੀਬਾੜੀ ਬਲਾਕ ਦੀ ਤਰਸਯੋਗ ਕਹਾਣੀ, ਮਹਿਜ਼ ਦੋ ਅਧਿਕਾਰੀ ਸੰਭਾਲ ਰਹੇ ਸੈਂਕੜੇ ਪਿੰਡਾ ਦੀ ਕਮਾਨ
Ad Position 24