ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ
ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਚੱਜੇ ਪ੍ਰਬੰਧਾਂ ਹੇਠ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਤਿਹਾਸਿਕ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਬੰਦੀਛੋੜ ਦਿਵਸ ’ਤੇ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ’ਚ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਦਕਿ ਭੋਗ ਉਪਰੰਤ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਵੱਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਜਸ਼ ਸੁਣਾ ਕੇ ਨਿਹਾਲ ਕੀਤਾ ਗਿਆ ਜਦਕਿ ਸਮਾਗਮ ਵਿੱਚ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲੇ ਰਾਗੀ ਜਥਾ, ਕੀਰਤਨੀ ਜਥਾ ਭਾਈ ਭਜਨ ਸਿੰਘ, ਢਾਡੀ ਭਾਈ ਗੁਰਜੰਟ ਸਿੰਘ, ਕਵੀਸ਼ਰੀ ਜਥਾ ਭਾਈ ਗੁਰਜੀਤ ਸਿੰਘ, ਕੀਰਤਨੀ ਜਥਾ ਗਿਆਨੀ ਗੁਰਮੀਤ ਸਿੰਘ, ਢਾਡੀ ਜਥਾ ਬੀਬੀ ਪਾਲਜੀਤ ਕੌਰ ਘਲੋਟੀ ਤੇ ਦੀਪ ਸਿੰਘ ਲੁਧਿਆਣਾ ਵਾਲਿਆਂ ਹਾਜਰੀ ਭਰੀ।
ਰਾੜਾ ਸਾਹਿਬ, 9 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਚੱਜੇ ਪ੍ਰਬੰਧਾਂ ਹੇਠ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇਤਿਹਾਸਿਕ ਦੇ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਬੰਦੀਛੋੜ ਦਿਵਸ ’ਤੇ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ’ਚ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਦਕਿ ਭੋਗ ਉਪਰੰਤ ਭਾਈ ਹਰਪ੍ਰੀਤ ਸਿੰਘ ਪ੍ਰਚਾਰਕ ਵੱਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਜਸ਼ ਸੁਣਾ ਕੇ ਨਿਹਾਲ ਕੀਤਾ ਗਿਆ ਜਦਕਿ ਸਮਾਗਮ ਵਿੱਚ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲੇ ਰਾਗੀ ਜਥਾ, ਕੀਰਤਨੀ ਜਥਾ ਭਾਈ ਭਜਨ ਸਿੰਘ, ਢਾਡੀ ਭਾਈ ਗੁਰਜੰਟ ਸਿੰਘ, ਕਵੀਸ਼ਰੀ ਜਥਾ ਭਾਈ ਗੁਰਜੀਤ ਸਿੰਘ, ਕੀਰਤਨੀ ਜਥਾ ਗਿਆਨੀ ਗੁਰਮੀਤ ਸਿੰਘ, ਢਾਡੀ ਜਥਾ ਬੀਬੀ ਪਾਲਜੀਤ ਕੌਰ ਘਲੋਟੀ ਤੇ ਦੀਪ ਸਿੰਘ ਲੁਧਿਆਣਾ ਵਾਲਿਆਂ ਹਾਜਰੀ ਭਰੀ। ਇਸ ਸਮੇਂ ਸੰਗਤ ਬੰਦੀਛੋੜ ਦਿਵਸ ’ਤੇ ਵੱਡੀ ਗਿਣਤੀ ’ ਚ ਦਰਬਾਰ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਕਲੀਆਂ ਵਾਲੇ ਸ਼੍ਰੀ ਚੋਲਾ ਸਾਹਿਬ, ਪੰਜ ਗ੍ਰੰਥੀ ਪੋਥੀ ਸਾਹਿਬ,ਜੋੜਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ। ਉਪਰੰਤ ਸੰਗਤਾਂ ਗੁ. ਹਵੇਲੀ ਸਾਹਿਬ (ਭੜੋਲਾ ਸਾਹਿਬ), ਗੁ. ਦਮਦਮਾ ਸਾਹਿਬ ਅਤੇ ਗੁ. ਨਿੰਮਸਰ ਸਾਹਿਬ ਵਿਖੇ ਵੀ ਨਤਮਸਤਕ ਹੋਈਆਂ ਤੇ ਬੰਦੀਛੋੜ ਦਿਵਸ ਦੀ ਖੁਸ਼ੀ ਵਿੱਚ ਦੀਵੇ-ਮੋਮਬੱਤੀਆਂ ਜਗਾਈਆਂ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸ਼੍ਰੋ. ਅ. ਦ.(ਬ) ਦੇ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਸ਼੍ਰੋ. ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਸ਼੍ਰੋ. ਅ. ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਤੋਂ ਇਲਾਵਾ ਸ਼੍ਰੋ. ਅ. ਦ.(ਬ) ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਜਥੇਦਾਰ ਬਲਵੰਤ ਸਿੰਘ ਘਲੋਟੀ, ਜੋਰਾ ਸਿੰਘ ਸਹਾਰਨਮਾਜਰਾ, ਮਨਦੀਪ ਸ਼ਰਮਾ ਘੁਡਾਣੀ ਕਲਾਂ, ਯੂਥ ਆਗੂ ਮਹੇਸਇੰਦਰ ਸਿੰਘ ਬੋਪਾਰਾਏ, ਰਬਨਦੀਪ ਸਿੰਘ ਸੰਮਤੀ ਮੈਂਬਰ , ਪ੍ਰਧਾਨ ਜਸਵੀਰ ਸਿੰਘ ਕੱਕੂ ਘੁਡਾਣੀ, ਭਾਈ ਗੁਰਜੰਟ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ।