10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਝਾੜ ਸਾਹਿਬ ਕਾਲਜ ਵਿਖੇ ਦੀਵਾਲੀ ਮੌਕੇ ਵਿਦਿਆਰਥਣਾਂ ਨੇ ਲਗਾਈਆਂ ਸਟਾਲਾਂ

ਮਾਛੀਵਾੜਾ ਸਾਹਿਬ, 10 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਸਾਂਝਾ ਕਰਦਿਆਂ ਪ੍ਰਦਰਸ਼ਨੀ-ਕਮ ਸੇਲ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 11-11-2026
ਮਾਛੀਵਾੜਾ ਸਾਹਿਬ, 10 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਸਾਂਝਾ ਕਰਦਿਆਂ ਪ੍ਰਦਰਸ਼ਨੀ-ਕਮ ਸੇਲ ਲਗਾਈ ਗਈ। 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਹੋਮ ਸਾਇੰਸ ਵਿਭਾਗ ਦੇ ਸਹਿਯੋਗ ਨਾਲ ‘ਉੱਦਮਸ਼ੀਲਤਾ’ ਦੇ ਵਿਸ਼ੇ ਅਧੀਨ ਕਰਵਾਇਆ ਗਿਆ। ਕਾਲਜ ਕੈਂਪਸ ਨੂੰ ਤਿਉਹਾਰ ਦੇ ਰੰਗਾਂ ਨਾਲ ਸਜਾਇਆ ਗਿਆ ਅਤੇ ਵਿਦਿਆਰਥਣਾਂ ਵੱਲੋਂ ਵੱਡੇ ਉਤਸ਼ਾਹ ਅਤੇ ਮਿਹਨਤ ਨਾਲ ਵੱਖ-ਵੱਖ ਸਟਾਲ ਲਗਾਏ ਗਏ। ਖਾਣ-ਪੀਣ ਦੇ ਸਟਾਲਾਂ ’ਚ ਦਹੀਂ ਭੱਲੇ, ਕੱਪ ਕੇਕ, ਪੁਡਿੰਗ ਅਤੇ ਬੇਲਪੁਰੀ ਵਰਗੇ ਸੁਆਦੀ ਪਕਵਾਨ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥਣਾਂ ਵਲੋਂ ਤਿਆਰ ਕੀਤੇ ਗਏ ਪਕਵਾਨਾਂ ਦੀ ਪੇਸ਼ਕਾਰੀ ਅਤੇ ਸਜਾਵਟ ਵੀ ਮਨਮੋਹਕ ਸੀ। ਇਸ ਤੋਂ ਇਲਾਵਾ ਹੱਥੀ ਸਜਾਏ ਹੋਏ ਦੀਵਿਆਂ, ਰੰਗ ਬਰੰਗੀ ਸਜਾਵਟੀ ਵਸਤਾਂ ਅਤੇ ਵੱਖ-ਵੱਖ ਤਰ੍ਹਾਂ ਦੇ ਹੈਂਡ ਮੇਡ ਆਈਟਮਾਂ ਦੇ ਸਟਾਲ ਵੀ ਲਗਾਏ ਗਏ। ਰੰਗੀਨ ਸਟਾਲਾਂ, ਸੁੰਦਰ ਸਜਾਵਟ ਤੇ ਵਿਦਿਆਰਥਣਾਂ ਦੇ ਉਤਸ਼ਾਹ ਨੇ ਸਮਾਗਮ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਇਸ ਪ੍ਰਦਰਸ਼ਨੀ ਨੇ ਵਿਦਿਆਰਥਣਾਂ ਨੂੰ ਆਪਣੀ ਪ੍ਰਤੀਭਾ ਨੂੰ ਨਿਖਾਰਨ ਅਤੇ ਆਪਣੇ ਹੁੰਨਰ ਨੂੰ ਇੱਕ ਨਵੇਂ ਮੰਚ ਤੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕੀਤਾ। ਸਮਾਗਮ ਦੇ ਇੰਚਾਰਜ ਡਾ. ਰਣਜੀਤ ਕੌਰ ਤੇ ਮਿਸ ਆਰਤੀ ਰਾਣੀ ਦੀ ਅਗਵਾਈ ਅਤੇ ਯਤਨਾਂ ਸਦਕਾ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀਆਂ ਵਿਚ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਇਹੋ ਜਿਹੇ ਸਮਾਗਮ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਉੱਦਮਸ਼ੀਲਤਾ ਦੇ ਗੁਣ ਪੈਦਾ ਕਰਨ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਰਿਹਾ। ਇਸ ਮੌਕੇ ਸਰਬਜੀਤ ਕੌਰ, ਹਰਜੋਤ ਕੌਰ, ਹਰਜਿੰਦਰ ਕੌਰ, ਬਬੀਤਾ, ਜਗਜੀਤ ਸਿੰਘ, ਹਰਕਮਲ ਸਿੰਘ, ਨਰੇਸ਼ ਕੁਮਾਰ ਅਤੇ ਹਰਜਿੰਦਰ ਸਿੰਘ ਨੂੰ ਦਿਵਾਲੀ ਦੇ ਤੋਹਫੇ ਦੇ ਕੇ ਕਾਲਜ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ( ਗਾਲਿਬ ) ਗਰੁੱਪ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਤੇ ਪ੍ਰਧਾਨ ਗਿੱਲ ਬੇਰਕਲਾ ਦਾ ਵੱਡੇ ਵਡੇਰਿਆ ਦੇ ਅਸਥਾਨ ’ ਤੇ ਸਨਮਾਨ
Ad Position 24