11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਿੰਡ-ਪਿੰਡ ਖੇਡ ਸਹੂਲਤਾਂ ਪਹੁੰਚਣ ਨਾਲ ਨਿਖਰੇਗੀ ਨਵੀਂ ਪ੍ਰਤਿਭਾ- ਸੌਂਦ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1, 000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਇਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਉਪਰਾਲਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1, 000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਉਦਘਾਟਨ ਇਸੇ ਦਿਸ਼ਾ ਵਿਚ ਇੱਕ ਮਹੱਤਵਪੂਰਨ ਉਪਰਾਲਾ ਹੈ। ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ 3,100 ਖੇਡ ਮੈਦਾਨ ਵਿਕਸਿਤ ਕਰਨ ਦੀ ਯੋਜਨਾ ਨਾਲ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਅਭਿਆਸ ਕਰਨ ਦੀ ਸਹੂਲਤ ਮਿਲੇਗੀ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਦਾਨਾਂ ਵਿੱਚ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣਗੇ, ਨਿਯਮਿਤ ਕਸਰਤ ਕਰਨਗੇ ਅਤੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਤੱਕ ਪਹੁੰਚਣ ਦਾ ਟੀਚਾ ਹਾਸਲ ਕਰ ਸਕਣਗੇ। ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਵਿਕਾਸ ਹੋਵੇਗਾ। ਮੰਤਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਲਈ ਉੱਚ ਪੱਧਰੀ ਟਰੈਕ, ਫਲੱਡ ਲਾਈਟਾਂ, ਖੇਡ ਕਿੱਟਾਂ ਅਤੇ ਮੁਫ਼ਤ ਕੋਚਿੰਗ ਵਰਗੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਨਾਲ ਪੇਂਡੂ ਖੇਤਰਾਂ ਦੇ ਹੋਣਹਾਰ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੰਚ ਮਿਲੇਗਾ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਮੈਦਾਨਾਂ ਵਿੱਚ ਮਿਹਨਤ ਅਤੇ ਪਸੀਨਾ ਵਹਾ ਕੇ ਪੰਜਾਬ ਦੇ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਅਤੇ ਮਿਲ ਕੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੂੰ ਤੁਰੰਤ ਪੈਰੋਲ ਦਿੱਤੀ ਜਾਵੇ- ਜਥੇ. ਜਤਿੰਦਰ ਸਿੰਘ ਈਸੜੂ ਅਗਲੀ ਖ਼ਬਰ ਸ੍ਰੀ ਅਦਵੈਤ ਸਵਰੂਪ ਪਰਮਧਾਮ ਹੀਰਾ ਆਸ਼ਰਮ ਵਿਖੇ ਜਾਗਰਣ ਤੇ ਸੰਤ ਸੰਮੇਲਨ 15 ਨੂੰ
Ad Position 24