ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੂੰ ਤੁਰੰਤ
ਪੈਰੋਲ ਦਿੱਤੀ ਜਾਵੇ- ਜਥੇ. ਜਤਿੰਦਰ ਸਿੰਘ ਈਸੜੂ
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਥਕ ਆਗੂ ਜਥੇ. ਜਤਿੰਦਰ ਸਿੰਘ ਈਸੜੂ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਫ਼ੈਜਗੜ੍ਹ ਸਕੱਤਰ ਜਰਨਲ ਯੂਨਾਈਟਿਡ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਹਲਕੇ ਤੋਂ ਲੱਖਾਂ ਵੋਟਾਂ ਨਾਲ ਜਿੱਤਣ ਵਾਲੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਚਾਚਾ ਤੇ ਹੋਰ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਤੋਂ ਲੈ ਕੇ ਭੋਗ ਤੱਕ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੀ ਦਾਦੀ ਮਾਂ ਦੀਆਂ ਅੰਤਿਮ ਰਸਮਾਂ ਨਿਭਾ ਸਕਣ।
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਥਕ ਆਗੂ ਜਥੇ. ਜਤਿੰਦਰ ਸਿੰਘ ਈਸੜੂ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਫ਼ੈਜਗੜ੍ਹ ਸਕੱਤਰ ਜਰਨਲ ਯੂਨਾਈਟਿਡ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਹਲਕੇ ਤੋਂ ਲੱਖਾਂ ਵੋਟਾਂ ਨਾਲ ਜਿੱਤਣ ਵਾਲੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਚਾਚਾ ਤੇ ਹੋਰ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਸਸਕਾਰ ਤੋਂ ਲੈ ਕੇ ਭੋਗ ਤੱਕ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਆਪਣੀ ਦਾਦੀ ਮਾਂ ਦੀਆਂ ਅੰਤਿਮ ਰਸਮਾਂ ਨਿਭਾ ਸਕਣ। ਇਸ ਲੋਕਤੰਤਰੀ ਦੇਸ਼ ਅੰਦਰ ਹਰ ਇਕ ਨੂੰ ਹੱਕ ਹੈ ਕਿ ਉਹ ਆਪਣੇ ਪਰਿਵਾਰਕ ਦੁੱਖ ਸੁੱਖ ਵਿਚ ਸ਼ਾਮਿਲ ਹੋ ਸਕਣ। ਭਾਈ ਅੰਮ੍ਰਿਤਪਾਲ ਸਿੰਘ ਤਾਂ ਫ਼ੇਰ ਲੱਖਾਂ ਲੋਕ ਵਲੋਂ ਜਿੱਤਾ ਕੇ ਮੈਂਬਰ ਪਾਰਲੀਮੈਂਟ ਬਣਾਈ ਗਏ ਹਨ। ਜਥੇ. ਈਸੜੂ ਨੇ ਕਿਹਾ ਕਿ ਸਰਕਾਰਾਂ ਨੂੰ ਸੰਵਿਧਾਨਿਕ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਸਨਮਾਨ ਰੱਖਣਾ ਚਾਹੀਦਾ ਹੈ। ਅਖੀਰ ਵਿਚ ਜਥੇ. ਜਤਿੰਦਰ ਸਿੰਘ ਈਸੜੂ ਨੇ ਬਾਪੂ ਤਰਸੇਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦੇ ਹਾਂ ਕਿ ਵਿਛੜੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ।