ਪਿੰਡ ਬੱਸੀਆਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਮਾਨਵਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਸਵ: ਗੁਰਮਿੰਦਰ ਸਿੰਘ ਜਵੰਦਾ ਦੀ ਨਿੱਘੀ-ਮਿੱਠੀ ਯਾਦ ’ਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਦੀ ਸੇਵਾ ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਤੇ ਸਮੂਹ ਜਵੰਦਾ ਪਰਿਵਾਰ ਪਿੰਡ ਬੱਸੀਆਂ ਵੱਲੋਂ ਕਰਵਾਈ ਜਾ ਰਹੀ ਹੈ।
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਮਾਨਵਤਾ ਦੀ ਸੇਵਾ ਤੇ ਲੋੜਵੰਦ ਮਰੀਜ਼ਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਸਵ: ਗੁਰਮਿੰਦਰ ਸਿੰਘ ਜਵੰਦਾ ਦੀ ਨਿੱਘੀ-ਮਿੱਠੀ ਯਾਦ ’ਚ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਦੀ ਸੇਵਾ ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਤੇ ਸਮੂਹ ਜਵੰਦਾ ਪਰਿਵਾਰ ਪਿੰਡ ਬੱਸੀਆਂ ਵੱਲੋਂ ਕਰਵਾਈ ਜਾ ਰਹੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਮਿਤੀ 15 ਨਵੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਤਰੰਜਸਰ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਬੱਸੀਆਂ ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਵਿਚ ਪੰਜਾਬ ਦੇ ਪ੍ਰਸਿੱਧ ਅਤੇ ਤਜਰਬੇਕਾਰ ਅੱਖਾਂ ਦੇ ਮਾਹਿਰ ਡਾ: ਰਮੇਸ਼ ਐੱਮ. ਡੀ. (ਸਟੇਟ ਐਵਾਰਡੀ) ਤੇ ਡਾ: ਅਕਰਸ਼ਨ ਮਹਿਤਾ ਐੱਮ. ਐੱਸ. ਅੱਖਾਂ ਦੇ ਮਾਹਿਰ ਆਪਣੀ ਪੂਰੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ ਕਰਨਗੇ। ਚੈੱਕਅੱਪ ਤੋਂ ਬਾਅਦ ਜਿੰਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਲੈਂਨਜ਼ ਵਾਲੇ ਆਪ੍ਰੇਸ਼ਨ (ਬਿਨਾਂ ਟਾਂਕੇ ਤੋਂ) ਲੁਧਿਆਣਾ ਸਥਿਤ ਹਸਪਤਾਲ ਵਿਖੇ ਬਿਲਕੁਲ ਮੁਫ਼ਤ ਕੀਤੇ ਜਾਣਗੇ। ਕੈਂਪ ਵਿੱਚ ਆਉਣ ਵਾਲੇ ਸਮੂਹ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਨੋਟ ਜਾਰੀ ਕੀਤਾ ਗਿਆ ਹੈ ਕਿ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ ਆਪਣੇ ਨਾਲ ਆਧਾਰ ਕਾਰਡ ਦੀ ਫੋਟੋ ਕਾਪੀ ਜ਼ਰੂਰ ਲੈ ਕੇ ਆਉਣ।