11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਵੈ-ਜਨਗਣਨਾ 16 ਤੋਂ 30 ਨਵੰਬਰ ਤੱਕ ਹੋਵੇਗੀ- ਗੁਰਚਰਨ ਸਿੰਘ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਤਹਿਸੀਲ ਖੰਨਾ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਜਨਗਣਨਾ ਦੇ ਚਾਰਜ਼ ਅਫ਼ਸਰ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਵਲੋਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 12-11-2026
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਤਹਿਸੀਲ ਖੰਨਾ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਤਹਿਸੀਲ ਕੰਪਲੈਕਸ ਖੰਨਾ ਵਿਖੇ ਜਨਗਣਨਾ ਦੇ ਚਾਰਜ਼ ਅਫ਼ਸਰ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਵਲੋਂ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ। ਇਸ ਸਮੇਂ ਉਹਨਾਂ ਨਾਲ ਜਨਗਣਨਾ ਟੀਮ ਇੰਚਾਰਜ ਅਵਤਾਰ ਸਿੰਘ, ਡਾ. ਬਲਰਾਮ ਸ਼ਰਮਾ, ਅਮਨਦੀਪ ਸਿੰਘ, ਨਰਿੰਦਰ ਸਿੰਘ, ਹਰਪਾਲ ਸਿੰਘ (ਰੀਡਰ), ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਗੁਰਚਰਨ ਸਿੰਘ ਨੇ ਕਿਹਾ ਕਿ ਸਵੈ ਜਨਗਣਨਾ ਦਾ ਕਾਰਜ 16 ਤੋਂ 30 ਨਵੰਬਰ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਜਨਗਣਨਾ ਦਾ ਮਨੋਰਥ ਦੇਸ਼ ਦੀ ਆਬਾਦੀ ਤੇ ਪਰਿਵਾਰਾਂ ਦੀ ਸਮਾਜਿਕ ਆਰਥਿਕ ਸਥਿਤੀ ਸਬੰਧੀ ਭਰੋਸੇਯੋਗ ਅੰਕੜੇ ਇਕੱਤਰ ਕਰਨਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਜਨਗਣਨਾ ਦੀ ਸਹੂਲਤ ਦਾ ਲਾਭ ਲੈਣ, ਸਹੀ ਤੇ ਮੁਕੰਮਲ ਜਾਣਕਾਰੀ ਦਰਜ ਕਰਨ, ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵੱਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿੱਚ ਯੋਜਨਾਵਾਂ, ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ, ਅਮਨਦੀਪ ਕੌਰ, ਪੂਨਮ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਜਤਿੰਦਰਪਾਲ, ਪ੍ਰਤਾਪ ਇੰਦਰਵੀਰ ਸਿੰਘ, ਮੱਖਣ ਸਿੰਘ ਤੇ ਵਿਜੇ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਟੀਕਾਕਰਨ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਰਣਜੀਤ ਸਿੰਘ ਮੇਟ ਦਾ ਦਫ਼ਤਰ ਵਲੋਂ ਸੇਵਾ ਮੁਕਤੀ ’ਤੇ ਵਿਸ਼ੇਸ਼ ਸਨਮਾਨ
Ad Position 24