11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ. ਸੀ. ਐੱਸ. ਪੇਪਰ ਲੀਕ ਮਾਮਲੇ ਵਿਰੁੱਧ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਪੰਜਾਬ ਵਿਚ ਪੀ. ਸੀ.

Ad Position 21
No active advertisement
ਅਜੀਤ ਡੈਸਕ 12-11-2026
ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਪੰਜਾਬ ਵਿਚ ਪੀ. ਸੀ. ਐੱਸ. ਦਾ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਵਲੋਂ ਸਮਰਾਲਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਪੇਪਰ ਲੀਕ ਹੋਣਾ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਪੂਰੇ ਕਰਨ ਲਈ ਦਿਨ-ਰਾਤ ਮਿਹਨਤ ਕਰ ਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਕਈ ਨੌਜਵਾਨਾਂ ਦਾ ਸੁਪਨਾ ਅਫ਼ਸਰ ਬਣਨ ਦਾ ਹੁੰਦਾ ਹੈ, ਪਰ ਜਦੋਂ ਇਸ ਤਰ੍ਹਾਂ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਅਤੇ ਉਮੀਦਾਂ ਨੂੰ ਵੱਡੀ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿਰਫ਼ ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨਾਂ ਦਾ ਹੀ ਹੌਸਲਾ ਨਹੀਂ ਟੁੱਟਦਾ, ਸਗੋਂ ਉਹ ਮਾਪੇ ਵੀ ਨਿਰਾਸ਼ ਹੁੰਦੇ ਹਨ, ਜੋ ਆਪਣੀ ਜ਼ਿੰਦਗੀ ਦੀਆਂ ਕਈ ਲੋੜਾਂ ਨੂੰ ਪਾਸੇ ਰੱਖ ਕੇ ਆਪਣੇ ਬੱਚਿਆਂ ਨੂੰ ਪੜ੍ਹਾਉਣ ਤੇ ਉਨ੍ਹਾਂ ਦਾ ਭਵਿੱਖ ਸੰਵਾਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਸਨੀ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਇਸ ਮਾਮਲੇ ਵਿਚ ਜਿਹੜੇ ਵੀ ਕਰਮਚਾਰੀ ਜਾਂ ਅਧਿਕਾਰੀ ਦੋਸ਼ੀ ਪਾਏ ਜਾਂਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਹਨ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਵਾਪਰੇ ਤੇ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅੱਗੇ ਵਧਣ ਦਾ ਮੌਕਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸਾਬਕ ਵਿਧਾਇਕ ਲੱਖਾ ਪਾਇਲ ਨੇ ਦਾਣਾ ਮੰਡੀ ਦਾ ਕੀਤਾ ਦੌਰਾ ਅਗਲੀ ਖ਼ਬਰ ਸੰਗਰੂਰ ਰੈਲੀ ’ ਚ ਹੋਏ ਵੱਡੇ ਇਕੱਠ ਨੇ 2027 ’ ਚ ਕਾਂਗਰਸ ਦੀ ਸਰਕਾਰ ’ ਤੇ ਮੋਹਰ ਲਗਾਈ - ਪਾਲ ਸਿੰਘ ਗਰੇਵਾਲ
Ad Position 24