ਸਰਕਾਰੀ ਸਕੂਲ ਕੁੱਬਾ ਨੇ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਪਹਿਲਾ ਸਥਾਨ ਕੀਤਾ ਪ੍ਰਾਪਤ
ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿਚ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲਗਭਗ 45 ਸਕੂਲਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਲੈਵਲ ਤੇ ਭਾਗ ਲਿਆ। ਇਸ ਵਿਗਿਆਨ ਕਾਂਗਰਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੀ ਵਿਦਿਆਰਥਣ ਅੰਮ੍ਰਿਤ ਕੌਰ ਅਤੇ ਹਰਨੂਰਦੀਪ ਕੌਰ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ।
ਸਮਰਾਲਾ, 11 ਨਵੰਬਰ (ਗੋਪਾਲ ਸੋਫਤ)- ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿਚ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲਗਭਗ 45 ਸਕੂਲਾਂ ਦੇ ਵਿਦਿਆਰਥੀਆਂ ਨੇ ਜੂਨੀਅਰ ਅਤੇ ਸੀਨੀਅਰ ਲੈਵਲ ਤੇ ਭਾਗ ਲਿਆ। ਇਸ ਵਿਗਿਆਨ ਕਾਂਗਰਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੀ ਵਿਦਿਆਰਥਣ ਅੰਮ੍ਰਿਤ ਕੌਰ ਅਤੇ ਹਰਨੂਰਦੀਪ ਕੌਰ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਿੰਪਲ ਮਦਾਨ ਨੇ ਕੀਤੀ। ਹੁਣ ਇਹ ਵਿਦਿਆਰਥੀ ਸਟੇਟ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣਗੇ। ਸਕੂਲ ਪਹੁੰਚਣ ਤੇ ਸਕੂਲ ਮੁਖੀ ਜਸਵੀਰ ਕੌਰ ਅਤੇ ਸਮੂਹ ਸਟਾਫ਼ ਨੇ ਇਹਨਾਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਗਾਈਡ ਅਧਿਆਪਕਾ ਨੂੰ ਵਧਾਈ ਦਿੰਦਿਆਂ ਸਟੇਟ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿਚ ਸ਼ਮੂਲੀਅਤ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਜਿੰਦਰ ਕੌਰ, ਗੁਰਇਕਬਾਲ ਸਿੰਘ, ਰੁਪਿੰਦਰਪਾਲ ਸਿੰਘ ਗਿੱਲ, ਸੁਰਿੰਦਰ ਸਿੰਘ, ਪ੍ਰੀਤਪਾਲ ਕੌਰ, ਮਨਜਿੰਦਰ ਕੌਰ, ਹਰਪ੍ਰੀਤ ਕੌਰ, ਹਰਵਿੰਦਰਦੀਪ ਸਿੰਘ, ਬਲਪ੍ਰੀਤ ਕੌਰ, ਅੰਮ੍ਰਿਤਪਾਲ ਸਿੰਘ, ਅਵਨਿੰਦਰ ਸਿੰਘ, ਮਨਦੀਪ ਕੌਰ, ਜਸਵੀਰ ਕੌਰ ਅਤੇ ਕਸ਼ਮੀਰਾ ਸਿੰਘ ਵੀ ਹਾਜ਼ਰ ਸਨ ।