400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ
ਦੀ ਪਿੱਠ ਵਿਚ ਛੁਰਾ ਮਾਰਨ ਦੇ ਬਰਾਬਰ- ਯਾਦੂ
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਲਗਪਗ 400 ਅਨਾਜ਼ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫੈਸਲਾ ਕਿਸਾਨ ਵਿਰੋਧੀ ਹੈ। ਇਸ ਫ਼ੈਸਲੇ ਖ਼ਿਲਾਫ਼ ਕਿਸਾਨਾਂ ਤੇ ਆੜ੍ਹਤੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਲਗਪਗ 400 ਅਨਾਜ਼ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫੈਸਲਾ ਕਿਸਾਨ ਵਿਰੋਧੀ ਹੈ। ਇਸ ਫ਼ੈਸਲੇ ਖ਼ਿਲਾਫ਼ ਕਿਸਾਨਾਂ ਤੇ ਆੜ੍ਹਤੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਨ ਦੇ ਬਰਾਬਰ ਹੈ। ਯਾਦੂ ਨੇ ਕਿਹਾ ਕਿ ਏਸ਼ੀਆਂ ਦੀ ਸਭ ਤੋਂ ਵੱਡੀ ਅਨਾਜ ਮੰਡੀ ’ਚ ਵੱਡੀ ਮਾਤਰਾ ’ਚ ਝੋਨੇ ਦੀ ਰੱਬ ਦੇ ਆਸਰੇ ਪਈ ਹੈ। ਮੌਸਮ ਦੀ ਖ਼ਰਾਬੀ ਕਰਕੇ ਕਿਸਾਨਾਂ ਨੂੰ ਫ਼ਸਲ ਖੇਤਾਂ ਤੇ ਮੰਡੀਆਂ ’ਚ ਬਰਬਾਦ ਹੋਣ ਦਾ ਡਰ ਲੱਗਿਆ ਹੋਇਆ ਹੈ। ਯਾਦੂ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਟੀਚਾ ਅਤੇ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਲਗਪਗ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਰੋਕ ਦਿੱਤੀ ਗਈ ਹੈ, ਜਦਕਿ ਬੇਮੌਸਮੀ ਬਰਸਾਤ ਕਾਰਨ ਫ਼ਸਲ ਦੀ ਵਾਢੀ ਅਜੇ ਵੀ ਜਾਰੀ ਹੈ। ਮੰਡੀ ’ਚ ਹਜ਼ਾਰਾਂ ਕੁਇੰਟਲ ਫ਼ਸਲ ਪਈ ਹੈ। ਸੈਂਕੜੇ ਏਕੜ ’ਚ ਫ਼ਸਲ ਵਾਢੀ ਲਈ ਤਿਆਰ ਹੈ। ਮੁੱਖ ਮੰਤਰੀ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਮਲੀ ਤੌਰ ’ਤੇ ਮੰਡੀਆਂ ਬੰਦ ਕਰਕੇ ਕਿਸਾਨਾਂ ਨੂੰ ਖੱਜਲਖ਼ੁਆਰ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪਹਿਲੀ ਨਿਕੰਮੀ ਸਰਕਾਰ ਹੈ, ਜਿਸ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਬੰਦ ਕੀਤੀਆਂ ਮੰਡੀਆਂ ਮੁੜ ਚਾਲੂ ਕਰਕੇ ਫ਼ਸਲ ਦੀ ਨਿਰਵਿਘਨ ਖ਼ਰੀਦ ਨਾ ਕੀਤੀ ਗਈ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਨਵਾਂ ਪਿੰਡ ਰਾਮਗੜ੍ਹ ਦੇ ਕਿਸਾਨ ਗੁਰਮੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਬੰਦ ਕਰਕੇ ਗਲਤ ਫੈਸਲਾ ਕੀਤਾ ਗਿਆ ਹੈ। ਹਾਲੇ ਬਹੁਤ ਸਾਰੇ ਕਿਸਾਨਾਂ ਦੀ ਫ਼ਸਲ ਖੇਤਾਂ ’ਚ ਖੜੀ ਹੈ ਤੇ ਬਹੁਤ ਸਾਰੇ ਕਿਸਾਨ ਮੰਡੀਆਂ ’ਚ ਆਪਣੀ ਫਸਲ ਲੈ ਕੇ ਬੈਠੇ ਹਨ। ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਵੇਗਾ ਕਿਉਂਕਿ ਹੁਣ ਸਰਕਾਰ ਭਾਅ ਨਾ ਲੱਗਣ ਕਰਕੇ ਵਪਾਰੀ ਮਨਮਰਜਰੀ ਦਾ ਭਾਅ ਲਗਾ ਕੇ ਖ਼ਰੀਦ ਕਰੇਗਾ। ਗੁਰਮੀਤ ਸਿੰਘ ਨੇ ਖ਼ਰੀਦ ਚਾਲੂ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ੀਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ, ਸਰਕਲ ਪ੍ਰਧਾਨ ਪਵਨਜੋਤ ਸਿੰਘ ਹਰਿਓ, ਆੜ੍ਹਤੀ ਗੁਰਤੇਜ ਸਿੰਘ ਪੂਰਬਾ, ਕੌਂਸਲਰ ਰਵਿੰਦਰ ਸਿੰਘ ਕਾਲੀਰਾਓ, ਗੁਰਿੰਦਰ ਸਿੰਘ ਬੱਗਾ, ਬਲਵਿੰਦਰ ਸ਼ਰਮਾ ਫ਼ੌਜੀ, ਜੱਸੀ ਇਕੋਲਾਹਾ, ਜੱਸੀ ਚਕੋਹੀ ਆਦਿ ਹਾਜ਼ਰ ਸਨ।