13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਨਪ੍ਰੀਤ ਸਿੰਘ ਨੂੰ ਦਲ ਪੰਥ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਗੱਤਕੇ ਦੇ ਉਸਤਾਦ ਦੀ ਜ਼ਿਮੇਵਾਰੀ ਸੌਂਪੀ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੇ ਦਿਨੀਂ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ ਭੱਟੀਆਂ, ਖੰਨਾ ਵਿਖੇ ਕਰਵਾਏ ਗਏ ਚੌਥਾ ਨੈਸ਼ਨਲ ਗੱਤਕਾ ਮੁਕਾਬਲਾ ਵਿਖੇ ਦਲ ਪੰਥ ਸਿੰਘ ਸਾਹਿਬ ਜੱਥੇਦਾਰ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜੱਥੇਦਾਰ ਨਵਾਬ ਦਵਿੰਦਰ ਸਿੰਘ ਅਕਾਲੀ ਤੇ ਜ਼ਿਲ੍ਹਾ ਜਥੇਦਾਰ ਬਾਬਾ ਬਲਜੀਤ ਸਿੰਘ ਅਕਾਲੀ ਵੱਲੋਂ ਮਨਪ੍ਰੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਖੰਨਾ ਨੂੰ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਸੇਵਾਵਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਦਲ ਪੰਥ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਗੱਤਕੇ ਦੇ ਉਸਤਾਦ ਦੀ ਜਿੰਮੇਵਾਰੀ ਸੌਂਪੀ ਗਈ। ਇਸ ਮੌਕੇ ਉਸਤਾਦ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਦਲ ਪੰਥ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇੇ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕੇ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇ ਦਾ ਪ੍ਰਚਾਰ ਕਰਕੇ ਸ਼ਸ਼ਤਰ ਵਿੱਦਿਆ ਸਿਖਾਉਣ ਲਈ ਦਿਨ ਰਾਤ ਇਕ ਕਰਨਗੇ।

Ad Position 21
No active advertisement
ਅਜੀਤ ਡੈਸਕ 13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀਤੇ ਦਿਨੀਂ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ ਭੱਟੀਆਂ, ਖੰਨਾ ਵਿਖੇ ਕਰਵਾਏ ਗਏ ਚੌਥਾ ਨੈਸ਼ਨਲ ਗੱਤਕਾ ਮੁਕਾਬਲਾ ਵਿਖੇ ਦਲ ਪੰਥ ਸਿੰਘ ਸਾਹਿਬ ਜੱਥੇਦਾਰ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜੱਥੇਦਾਰ ਨਵਾਬ ਦਵਿੰਦਰ ਸਿੰਘ ਅਕਾਲੀ ਤੇ ਜ਼ਿਲ੍ਹਾ ਜਥੇਦਾਰ ਬਾਬਾ ਬਲਜੀਤ ਸਿੰਘ ਅਕਾਲੀ ਵੱਲੋਂ ਮਨਪ੍ਰੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਖੰਨਾ ਨੂੰ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਸੇਵਾਵਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਦਲ ਪੰਥ ਸਿੰਘ ਸਾਹਿਬ ਨਵਾਬ ਕਪੂਰ ਸਿੰਘ ਅਕਾਲੀ ਬੁੱਢਾ ਦਲ ਦੇ ਗੱਤਕੇ ਦੇ ਉਸਤਾਦ ਦੀ ਜਿੰਮੇਵਾਰੀ ਸੌਂਪੀ ਗਈ। ਇਸ ਮੌਕੇ ਉਸਤਾਦ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਦਲ ਪੰਥ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇੇ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕੇ ਉਹ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇ ਦਾ ਪ੍ਰਚਾਰ ਕਰਕੇ ਸ਼ਸ਼ਤਰ ਵਿੱਦਿਆ ਸਿਖਾਉਣ ਲਈ ਦਿਨ ਰਾਤ ਇਕ ਕਰਨਗੇ। ਉਨ੍ਹਾਂ ਸੰਗਤ ਨੂੰ ਪੂਰਣ ਸਹਿਯੋਗ ਦੇ ਕੇ ਗੁਰੂ ਪੰਥ ਖਾਲਸੇ ਦੀ ਖੁਸ਼ੀ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜੱਥੇਦਾਰ ਤੇਜਬੀਰ ਸਿੰਘ ਅਕਾਲੀ ਮੁਖੀ ਮਿਸਲ ਜੰਗੀ ਜਰਨੈਲ ਬਾਬਾ ਅਜੀਤ ਸਿੰਘ, ਜਥੇਦਾਰ ਸਵਰਨਜੀਤ ਸਿੰਘ ਮੁਖੀਂ ਤਰਨਾ ਦਲ ਦੋਆਬਾ (ਪ੍ਰਧਾਨ ਖ਼ਾਲਸਾ ਗੱਤਕਾ ਫਾਊਂਡੇਸ਼ਨ), ਜੱਥੇਦਾਰ ਜਗਦੀਪ ਸਿੰਘ ਮਹੰਤ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਪੋੜ੍ਹ ਸਾਹਿਬ ਲੋਹਟਾਂ, ਜਥੇਦਾਰ ਬਾਬਾ ਨਰਿੰਦਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ, ਜਥੇਦਾਰ ਸੁਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਰਫ਼ਤਾਰ -2026 ਖੇਡ ਸਮਾਗਮ ਦੀ ਸ਼ੁਰੂਆਤ ਅਗਲੀ ਖ਼ਬਰ ਖੰਨਾ ਦੇ ਨਵੇਂ ਏ. ਡੀ. ਸੀ. ਅਨਮਜੋਤ ਕੌਰ ਨੇ ਅਹੁਦਾ ਸੰਭਾਲਿਆ
Ad Position 24