12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜਵਾਨੀ ਸੰਭਾਲ ਸਾਈਕਲ ਯਾਤਰਾ ਸੰਬੰਧੀ ਬਾਜਵਾ ਵਲੋਂ ਤਿਆਰੀਆਂ ਦਾ ਜਾਇਜ਼ਾ

ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 13 ਨਵੰਬਰ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਪਹੁੰਚ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ 13 ਨਵੰਬਰ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਪਹੁੰਚ ਰਹੀ ਹੈ। ਇਸ ਸਬੰਧੀ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਦੱਸਿਆ ਕਿ ਸਾਈਕਲ ਯਾਤਰਾ ਦੇ ਸਵਾਗਤ ਤੇ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਨੇੜੇ ਰਾਮਗੜ੍ਹ ਕਾਂਗਰਸ ਦੇ ਦਫ਼ਤਰ ਹੋਣ ਵਾਲੀ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਹੋ ਚੁੱਕੀਆਂ ਹਨ, ਜਿਸ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਅੰਦਰ ਪੰਜਾਬ ਵਿਚ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਵਿਚ ਵਾਧਾ ਹੋਇਆ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਵੀ ਪੂਰੀ ਤਰਾਂ ਨਾਲ ਡਾਵਾਂ ਡੋਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਉਮੀਦਾਂ ਕਾਂਗਰਸ ਪਾਰਟੀ ’ਤੇ ਟਿਕੀਆਂ ਹੋਈਆਂ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸੱਤਾ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਬਲਵੀਰ ਸਿੰਘ ਬੁੱਢੇਵਾਲ, ਦਲਜੀਤ ਸਿੰਘ ਅਟਵਾਲ ਸਾਬਕਾ ਚੇਅਰਮੈਨ, ਜਸਪਾਲ ਸਿੰਘ ਗਾਹੀ ਭੈਣੀ, ਐੱਮ. ਪੀ. ਰਾਮਗੜ੍ਹ, ਸਤਵੰਤ ਸਿੰਘ ਗਰਚਾ, ਰਣਧੀਰ ਸਿੰਘ ਧੀਰਾ, ਸੁਰਜੀਤ ਸਿੰਘ ਸੀਤਾ, ਐਡਵੋਕੇਟ ਰਮਨੀਤ ਸਿੰਘ ਗਿੱਲ, ਕਮਲਜੀਤ ਸਿੰਘ ਬੋਪਾਰਾਏ, ਸੁਖਵਿੰਦਰਪਾਲ ਸਿੰਘ ਹੁੰਦਲ ਹਵਾਸ, ਰਾਜਦੀਪ ਸਿੰਘ ਬਿਲਗਾ, ਦਲਜੀਤ ਖ਼ੁਰਦ, ਰੁਪਿੰਦਰਪਾਲ ਸਿੰਘ ਬੂਟਾ, ਸਾਬਕਾ ਸਰਪੰਚ ਜਸਵੀਰ ਸਿੰਘ, ਸਤਵੰਤ ਸਿੰਘ ਗਰਚਾ, ਸਰਪੰਚ ਰਣਦੀਪ ਸਿੰਘ ਧੀਰਾ, ਸੀਤਾ ਕੁਹਾੜਾ, ਮਨਵਿੰਦਰ ਸਿੰਘ, ਬਲਕਾਰ ਸਿੰਘ ਯੂਥ ਆਗੂ, ਰਿਸ਼ੀ ਸਿੰਘ, ਬਲਵਿੰਦਰ ਸਿੰਘ ਕੈਂਥ, ਡੀ. ਐਨ. ਯਾਦਵ, ਅਮਨ ਚੰਡੋਕ, ਗੁਰਪ੍ਰੀਤ ਸਿੰਘ ਗੋਪੀ, ਗੁਰਸੇਵਕ ਸਿੰਘ ਮੰਗੀ, ਹਰਮਿੰਦਰ ਸਿੰਘ ਟੀਟੂ, ਜਸਵਿੰਦਰ ਸਿੰਘ ਵੜੈਚ, ਸਰਪੰਚ ਜਗਦੇਵ ਸਿੰਘ, ਗੁਰਚਰਨ ਸਿੰਘ ਬਲਾਕ ਪ੍ਰਧਾਨ, ਬਾਬਾ ਚਮਕੌਰ ਸਿੰਘ ਮੁੰਡੀਆਂ, ਕੁਲਵੀਰ ਸਿੰਘ ਹੂੰਝਣ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ’ਚ ਏ. ਐਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਸਿਆੜ ਵਿਖੇ ਕਲਸ ਗੋਤ ਦੇ ਜਠੇਰਿਆਂ ਦੇ ਅਸਥਾਨ ’ਤੇ ਲੰਗਰ ਲਗਾਇਆ
Ad Position 24