‘ਆਪ’ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ- ਚਰਨਜੀਤ ਚੰਨੀ
ਸਮਰਾਲਾ, 12 ਨਵੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜ ਸਾਲ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਝਾੜੂ ਵਾਲੇ ਹੁਣ ਪੰਜਾਬ ਨੂੰ ਲੁੱਟ ਕੇ ਭੱਜਣ ਦੀ ਫ਼ਿਰਾਕ ਵਿਚ ਹਨ, ਪਰ ਇਨ੍ਹਾਂ ਨੂੰ ਹਵਾਈ ਅੱਡਿਆਂ ਤੋਂ ਹੀ ਕਾਬੂ ਕਰ ਕੇ ਵਿਦੇਸ਼ਾਂ ਨੂੰ ਉਡਾਰੀ ਨਹੀਂ ਮਾਰਨ ਦਿੱਤੀ ਜਾਵੇਗੀ।
ਸਮਰਾਲਾ, 12 ਨਵੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜ ਸਾਲ ਪੰਜਾਬ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਦਾ ਹਿਸਾਬ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਝਾੜੂ ਵਾਲੇ ਹੁਣ ਪੰਜਾਬ ਨੂੰ ਲੁੱਟ ਕੇ ਭੱਜਣ ਦੀ ਫ਼ਿਰਾਕ ਵਿਚ ਹਨ, ਪਰ ਇਨ੍ਹਾਂ ਨੂੰ ਹਵਾਈ ਅੱਡਿਆਂ ਤੋਂ ਹੀ ਕਾਬੂ ਕਰ ਕੇ ਵਿਦੇਸ਼ਾਂ ਨੂੰ ਉਡਾਰੀ ਨਹੀਂ ਮਾਰਨ ਦਿੱਤੀ ਜਾਵੇਗੀ। ਚੰਨੀ ਅੱਜ ਇੱਥੇ ਆਪਣੀ ਜਵਾਨੀ ਸੰਭਾਲ ਯਾਤਰਾ ਦੇ ਪਹਿਲੇ ਦਿਨ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਹੋਏ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸਤਰੀਆਂ ਲਈ ਲੋਕ ਭਲਾਈ ਸਕੀਮਾਂ ਸਮੇਤ ਸਾਰੀਆਂ ਸਕੀਮਾਂ ਕਾਂਗਰਸ ਸਰਕਾਰ ਬਣਨ ’ਤੇ ਵੀ ਇਸੇ ਤਰ੍ਹਾਂ ਜਾਰੀ ਰੱਖੀਆਂ ਜਾਣਗੀਆਂ। ਇਸ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਲਖਬੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਅੱਜ ਦਾ ਇਹ ਇਕੱਠ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਵਿਚ 2027 ਦੀ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਹਲਕਾ ਸਮਰਾਲਾ ਤੋਂ ਬਨ੍ਹੇਗਾ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ, ਕਿਸਾਨੀ ਸਮੇਤ ਹਰ ਵਰਗ ਨੂੰ ਬਚਾਉਣ ਲਈ ਕਾਂਗਰਸ ਨੂੰ ਸਹਿਯੋਗ ਦੇ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਚੋਣਾਂ ਵਿਚ ਜਿਤਾਇਆ ਜਾਵੇ। ਇਸ ਤੋਂ ਪਹਿਲਾ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸਾਈਕਲ ਯਾਤਰਾ ਦਾ ਸਵਾਗਤ ਰੁਪਿੰਦਰ ਸਿੰਘ ਰਾਜਾ ਗਿੱਲ ਸਮੇਤ ਪੰਜਾਬ ਪੰਚਾਇਤੀ ਰਾਜ ਦਾ ਸੰਗਠਨ ਦੇ ਸੂਬਾਈ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਜੋਗਾ ਸਿੰਘ ਜੋਗਾ ਸਰਪੰਚ ਬਲਾਲਾ, ਪਰਮਿੰਦਰ ਸਿੰਘ ਗੋਲਡੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਹਰਚੰਦ ਸਿੰਘ ਮਲਿਕਪੁਰ, ਵਿੱਕੀ ਢੰਡੇ, ਗੈਰੀ ਕੰਗ ਮੀਤ ਪ੍ਰਧਾਨ ਹਲਕਾ ਮੀਤ ਪ੍ਰਧਾਨ ਯੂਥ ਕਾਂਗਰਸ, ਕਪਿਲ ਅਨੰਦ, ਗੁਰਮੁਖ ਸਿੰਘ ਬੁੱਲੇਪੁਰ, ਜਸਵਿੰਦਰ ਸਿੰਘ ਗੋਗੀ, ਗੁਰਜੀਤ ਸਿੰਘ, ਐਡ.ਗਗਨਦੀਪ ਸ਼ਰਮਾ, ਬਲਜਿੰਦਰ ਸਿੰਘ, ਕੌਂਸਲਰ ਰਿਚਾ ਦੂਆ, ਕੌਂਸਲਰ ਭਾਵਨਾ ਖੁੱਲਰ, ਡਾ. ਹਰਜੀਤ ਸਿੰਘ, ਮਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ, ਮਿੱਤਰਪਾਲ ਸਿੰਘ ਲਵਲੀ, ਮਨਦੀਪ ਮਿੰਟੂ ਖੁੱਲਰ, ਰਿੰਕੂ ਥਾਪਰ, ਪਵਨਦੀਪ ਸਿੰਘ, ਉਂਕਾਰ ਸਿੰਘ ਭੱਟੀ, ਮੋਨੂੰ ਸਲੌਦੀ, ਪਰਮਜੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਗੋਸਲਾਂ, ਜਗਦੀਪ ਸਿੰਘ ਚਹਿਲਾਂ, ਬਲਵਿੰਦਰ ਸਿੰਘ ਬੰਬ, ਅਵਤਾਰ ਸਿੰਘ ਸ਼ਮਸਪੁਰ, ਸਰਬਜੀਤ ਰੁਪਾਲੋਂ, ਗੁਰਜੀਤ ਮਹਿਦੂਦਾਂ, ਤਰਨਪਲ ਸਰਪੰਚ ਕੁੱਬੇ, ਸਿਕੰਦਰ ਸਿੰਘ ਹਰਿਉਂ, ਸੁਖਦੀਪ ਸਿੰਘ ਲਾਲੀ, ਸਤਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਸੰਗਤਪੁਰਾ, ਕਸਤੂਰੀ ਲਾਲ ਮਿੰਟੂ, ਕੁਲਵਿੰਦਰ ਸਿੰਘ ਭੋਲੂ, ਹਰਮੇਸ਼ ਸਿੰਘ ਸਰਪੰਚ ਸਲੌਦੀ ਆਦਿ ਨੇ ਕੀਤਾ।