ਨਸ਼ੀਲੀਆਂ ਦਵਾਈਆਂ ਸਮੇਤ ਦੋ ਕਾਬੂ
ਲੁਧਿਆਣਾ , 12 ਨਵੰਬਰ ( ਪਰਮਿੰਦਰ ਸਿੰਘ ਆਹੂਜਾ )- ਪੁਲਿਸ ਵਲੋਂ ਸ਼ਹਿਰ ਦੀਆਂ ਵੱਖ - ਵੱਖ ਥਾਵਾਂ ’ ਤੇ ਛਾਪਾਮਾਰੀ ਕਰਕੇ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਨਗਰ ਵਜੋਂ ਕੀਤੀ ਗਈ ਹੈ ।
ਲੁਧਿਆਣਾ , 12 ਨਵੰਬਰ ( ਪਰਮਿੰਦਰ ਸਿੰਘ ਆਹੂਜਾ )- ਪੁਲਿਸ ਵਲੋਂ ਸ਼ਹਿਰ ਦੀਆਂ ਵੱਖ - ਵੱਖ ਥਾਵਾਂ ’ ਤੇ ਛਾਪਾਮਾਰੀ ਕਰਕੇ ਨਸ਼ੀਲੀਆਂ ਦਵਾਈਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਪਹਿਲੇ ਮਾਮਲੇ ਵਿਚ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਨਗਰ ਵਜੋਂ ਕੀਤੀ ਗਈ ਹੈ । ਪੁਲਿਸ ਨੇ ਉਸਦੇ ਕਬਜ਼ੇ ਵਿਚੋਂ 15 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ । ਪੁਲਿਸ ਵਲੋਂ ਉਸ ਨੂੰ ਪਿੰਡ ਜੱਸੋਵਾਲ ਨੇੜਿਓਂ ਕਾਬੂ ਕੀਤਾ ਹੈ । ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ । ਦੂਜੇ ਮਾਮਲੇ ਵਿਚ ਜਨਤਾ ਨਗਰ ਤੋਂ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਜਮਾਲਪੁਰ ਨੂੰ ਵੀ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਪੱਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ । ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।