12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਂਗਰਸ ਪਾਰਟੀ ਦੀ ਭਾਰੀ ਬਹੁਮਤ ਨਾਲ ਬਣੇਗੀ ਸਰਕਾਰ- ਰਾਣਾ, ਆਸ਼ੂ

ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਕਾਂਗਰਸ ਕਮੇਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਦਫ਼ਤਰ ਵਿਖੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਕੁਹਾੜਾ, 12 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੰਜਾਬ ਕਾਂਗਰਸ ਕਮੇਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਦਫ਼ਤਰ ਵਿਖੇ ਕੀਤਾ ਗਿਆ। ਉਨ੍ਹਾਂ ਆਪ ਪਾਰਟੀ ਵਲੋਂ 31 ਉਮੀਦਵਾਰਾਂ ਦੀ ਜਾਰੀ ਕੀਤੀ ਗਈ ਦੂਜੀ ਸੂਚੀ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਸੂਚੀਆਂ ਨੂੰ ਰੱਦ ਕਰਨ ਦੀ ਤਿਆਰੀ ਬੈਠੇ ਹਨ ਅਤੇ ਚੋਣਾਂ ਵਿਚ ‘ਆਪ’ ਨੂੰ ਸ਼ੀਸ਼ਾ ਦਿਖਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਬਦਲਾਅ ਦੇ ਦਾਅਵਿਆਂ ਦੀ ਅਸਲੀਅਤ ਚੋਣਾਂ ਦੌਰਾਨ ਲੋਕਾਂ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਮੂਹ ਆਗੂ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਇਸ ਮੌਕੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ, ਬਲਬੀਰ ਸਿੰਘ ਬੁੱਢੇਵਾਲ, ਐੱਮ. ਪੀ. ਰਾਮਗੜ੍ਹ, ਸਾਬਕਾ ਸਰਪੰਚ ਜਸਵੀਰ ਸਿੰਘ, ਐਡਵੋਕੇਟ ਰਮਨੀਤ ਸਿੰਘ ਗਿੱਲ, ਹਰਜਾਪ ਸਿੰਘ, ਦਲਜੀਤ ਸਿੰਘ ਖ਼ੁਰਦ, ਰਾਜਦੀਪ ਸਿੰਘ ਬਿਲਗਾ, ਦਲਜੀਤ ਸਿੰਘ ਅਟਵਾਲ, ਹੈਪੀ ਧਨਾਨਸੂ, ਬਲਵਿੰਦਰ ਸਿੰਘ ਕੈਂਥ, ਰੁਪਿੰਦਰ ਸਿੰਘ ਬਿਲਗਾ, ਬਾਬਾ ਚਮਕੌਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ’ਤੇ ਬੀ. ਕੇ. ਯੂ. (ਲੱਖੋਵਾਲ) ਅੱਜ ਦੇਵੇਗੀ ਰੋਸ ਧਰਨਾ– ਢੀਂਡਸਾ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ
Ad Position 24