12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਬੰਸ ਸਿੰਘ ਨੇ ਉਪ ਮੰਡਲ ਮੈਜਿਸਟਰੇਟ ਪਾਇਲ ਵਜੋਂ ਅਹੁਦਾ ਸੰਭਾਲਿਆ

ਪਾਇਲ, 12 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਹਰਬੰਸ ਸਿੰਘ ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਪਾਇਲ, 12 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਹਰਬੰਸ ਸਿੰਘ ਪੀ. ਸੀ. ਐਸ ਨੇ ਅੱਜ ਪਾਇਲ ਵਿਖੇ ਉਪ ਮੰਡਲ ਮੈਜਿਸਟਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਾਜਿਲਕਾ ਵਿਖੇ ਉਪ ਮੰਡਲ ਮੈਜਿਸਟਰੇਟ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਤਹਿਸੀਲ ਪਾਇਲ ਦੇ ਕੰਮਕਾਜ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਵਿਕਾਸ ਕਾਰਜਾਂ ਦੀ ਨਿਗਰਾਨੀ, ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ
Ad Position 24