13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਬਾਜਵਾ ਤੇ ਹੋਰਾਂ ਵਲੋਂ ਨਿੱਘਾ ਸਵਾਗਤ

ਕੁਹਾੜਾ, 13 ਨਵੰਬਰ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਚਾਠਲੀ)–ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ’ਤੇ ਗੁਮਰਾਹ ਕਰ ਕੇ ਕੀਤੇ ਝੂਠੇ ਵਾਅਦਿਆਂ ਦਾ ਜਵਾਬ ਦੇਣ ਲਈ ਤਿਆਰ ਬੈਠੀ ਹੈ। ਇਹ ਦਾਅਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਸਾਹਨੇਵਾਲ ਵਿਖੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਚੰਡੀਗੜ੍ਹ ਰੋਡ ਸਥਿਤ ਦਫ਼ਤਰ ਵਿਖੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਕੁਹਾੜਾ, 13 ਨਵੰਬਰ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਚਾਠਲੀ)–ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਦਲਾਅ ਦੇ ਨਾਂਅ ’ਤੇ ਗੁਮਰਾਹ ਕਰ ਕੇ ਕੀਤੇ ਝੂਠੇ ਵਾਅਦਿਆਂ ਦਾ ਜਵਾਬ ਦੇਣ ਲਈ ਤਿਆਰ ਬੈਠੀ ਹੈ। ਇਹ ਦਾਅਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਸਾਹਨੇਵਾਲ ਵਿਖੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਚੰਡੀਗੜ੍ਹ ਰੋਡ ਸਥਿਤ ਦਫ਼ਤਰ ਵਿਖੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਸਾਬਕਾ ਮੁੱਖ ਮੰਤਰੀ ਚੰਨੀ ਆਪਣੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਦੂਜੇ ਦਿਨ ਹਲਕਾ ਸਾਹਨੇਵਾਲ ਪਹੁੰਚੇ, ਜਿੱਥੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੋ ਗਈ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਬਚੇ ਨੌਜਵਾਨ ਵੀ ਗੈਂਗਸਟਰਵਾਦ ਦੀਆਂ ਵਾਰਦਾਤਾਂ ਕਾਰਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਰੈਲੀ ਵਿਚ ਵਿਸ਼ਾਲ ਇਕੱਠ ਦੇਖ ਕੇ ਸਾਬਕਾ ਮੁੱਖ ਮੰਤਰੀ ਗਦਗਦ ਹੋ ਗਏ ਅਤੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨਾਲ ਆਪਣੀ ਨੇੜਤਾ ਦਾ ਜ਼ਿਕਰ ਕਰਦਿਆਂ ਹਲਕਾ ਸਾਹਨੇਵਾਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਕਰਨ ਵਾਲੇ ਬਾਜਵਾ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਿਕਰਮ ਸਿੰਘ ਬਾਜਵਾ ਨੇ ਚਰਨਜੀਤ ਸਿੰਘ ਚੰਨੀ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਰੈਲੀ ਨੂੰ ਸਹਿ-ਇੰਚਾਰਜ ਰਵਿੰਦਰ ਡਲਵੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਪਰਮਿੰਦਰ ਸਿੰਘ ਪਿੰਕੀ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵੀਰ ਸਿੰਘ ਬੁੱਢੇਵਾਲ, ਜਸਪਾਲ ਸਿੰਘ ਗਾਹੀ ਭੈਣੀ, ਦਲਜੀਤ ਸਿੰਘ ਖ਼ੁਰਦ, ਅਨੂਪ ਰਾਜ ਸਿੰਘ ਗਿੱਲ, ਰਣਧੀਰ ਸਿੰਘ ਸਰਪੰਚ, ਰਮਨੀਤ ਸਿੰਘ ਗਿੱਲ, ਐੱਮ. ਪੀ ਰਾਮਗੜ੍ਹ, ਸੀਤਾ ਕੁਹਾੜਾ, ਰੁਪਿੰਦਰ ਸਿੰਘ ਬਿਲਗਾ, ਰਮਨੀਤ ਸਿੰਘ ਗਿੱਲ, ਜਸਵਿੰਦਰ ਸਿੰਘ ਨੋਨਾ, ਗੁਰਸੇਵਕ ਸਿੰਘ ਮੰਗੀ, ਇੰਦਰਜੀਤ ਸਿੰਘ ਕਾਸਾਬਾਦ , ਭੁਪਿੰਦਰ ਸਿੰਘ ਕਲਸੀ, ਗੁਰੀ ਜੰਡਿਆਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬਾਹੋਮਾਜਰਾ ’ਚ 175 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟ... ਅਗਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਮੰਡੀਆਂ ਬੰਦ ਦੇ ਮੱਦੇਨਜ਼ਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਖ਼ਰੀਦਣ ਦਾ ਤੁਰੰਤ ਪ੍ਰਬੰਧ ਕਰੇ- ਸ਼ਾਹਪੁਰ
Ad Position 24