13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੈਬਨਿਟ ਮੰਤਰੀ ਸੌਂਦ ਨੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬਾਹੋਮਾਜਰਾ ’ਚ 175 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਬਾਹੋਮਾਜਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ 175 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਪਹਿਲਕਦਮੀ ਨਾਲ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਯੋਗ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਿਆ।

Ad Position 21
No active advertisement
ਪਿੰਡ ਬਾਹੋਮਾਜਰਾ ਵਿਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪਦੇ ਹੋਏ, ਉਨ੍ਹਾਂ ਨਾਲ ਹੋਰ। ਤਸਵੀਰ : ਸੋਨੀ ਗਿੱਲ 14-11-2026
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਬਾਹੋਮਾਜਰਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ 175 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਪਹਿਲਕਦਮੀ ਨਾਲ ਲਾਲ ਲਕੀਰ ਦੇ ਅੰਦਰ ਸਾਲਾਂ ਤੋਂ ਰਹਿ ਰਹੇ ਯੋਗ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜਿਨ੍ਹਾਂ ਘਰਾਂ ਵਿਚ ਪਰਿਵਾਰਾਂ ਦੀਆਂ ਕਈ ਪੀੜ੍ਹੀਆਂ ਰਹਿੰਦੀਆਂ ਆਈਆਂ ਹਨ, ਉਨ੍ਹਾਂ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮਿਲਣਾ ਹਰ ਪਰਿਵਾਰ ਲਈ ਬੇਹੱਦ ਖ਼ੁਸ਼ੀ ਤੇ ਸੰਤੁਸ਼ਟੀ ਦਾ ਪਲ ਹੈ। ਆਪਣਾ ਘਰ ਸਿਰਫ਼ ਇੱਟਾਂ ਤੇ ਕੰਧਾਂ ਨਾਲ ਬਣੀ ਇਮਾਰਤ ਨਹੀਂ ਹੁੰਦਾ, ਸਗੋਂ ਇਸ ਨਾਲ ਪਰਿਵਾਰ ਦੀ ਮਿਹਨਤ, ਯਾਦਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਜੁੜਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਪੀੜ੍ਹੀਆਂ ਤੋਂ ਲਾਲ ਲਕੀਰ ਦੇ ਅੰਦਰ ਆਪਣੇ ਘਰਾਂ ਵਿਚ ਰਹਿ ਰਹੇ ਹਨ। ਪਰ ਮਾਲਕੀ ਹੱਕ ਸਬੰਧੀ ਰਸਮੀ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ‘ਮੇਰਾ ਘਰ, ਮੇਰੇ ਨਾਮ’ ਯੋਜਨਾ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੰਤਰੀ ਸੌਂਦ ਨੇ ਕਿਹਾ ਕਿ ਘਰ ਦੀ ਮਾਲਕੀ ਦਾ ਰਿਕਾਰਡ ਸਪਸ਼ਟ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਮਕਾਨਾਂ ਦੀ ਦੇਖਭਾਲ, ਸੁਧਾਰ ਅਤੇ ਭਵਿੱਖ ਦੀਆਂ ਯੋਜਨਾਵਾਂ ਬਣਾਉਣ ਵਿੱਚ ਵਧੇਰੇ ਭਰੋਸਾ ਮਿਲਦਾ ਹੈ। ਪੰਜਾਬ ਸਰਕਾਰ ਲੋਕ ਹਿਤਾਂ ਨੂੰ ਪਹਿਲ ਦਿੰਦਿਆਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਕਾਨੂੰਗੋ ਪਰਮਿੰਦਰ ਸਿੰਘ, ਪਟਵਾਰੀ ਸੰਤ ਰਾਮ, ਮੰਤਰੀ ਸੌਂਦ ਦੇ ਓ. ਐੱਸ. ਡੀ. ਕਰੁਣ ਅਰੋੜਾ, ਪੀ. ਏ. ਮਹੇਸ਼ ਕੁਮਾਰ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਯੂਥ ਵਿੰਗ ਹਲਕਾ ਖੰਨਾ ਦੇ ਪ੍ਰਧਾਨ ਅਮਰਿੰਦਰ ਸਿੰਘ ਰੰਧਾਵਾ, ਟਰੇਡ ਵਿੰਗ ਖੰਨਾ ਦੇ ਪ੍ਰਧਾਨ ਵਿਕਾਸ ਭਾਟੀਆ, ਕਿਸਾਨ ਵਿੰਗ ਹਲਕਾ ਪ੍ਰਧਾਨ ਬਿੱਟੂ ਲਿਬੜਾ, ਹਲਕਾ ਕੋਆਰਡੀਨੇਟਰ ਵਰਿੰਦਰ ਸਿੰਘ ਜੋਤੀ, ਅਮਰਿੰਦਰ ਸਿੰਘ ਚਾਹਲ, ਬਲਾਕ ਪ੍ਰਧਾਨ ਸੰਜੀਵ ਕੁਮਾਰ, ਬਲਾਕ ਪ੍ਰਧਾਨ ਰੁਪਿੰਦਰ ਸਿੰਘ, ਬਲਾਕ ਪ੍ਰਧਾਨ ਗੁਰਮੁਖ ਸਿੰਘ, ਮੰਤਰੀ ਸੌਂਦ ਦੇ ਮੀਡੀਆ ਇੰਚਾਰਜ ਕਰਨ ਵਰਮਾ ਸਮੇਤ ਹੋਰ ਪਤਵੰਤੇ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੋ ਪੰਚ ਸਾਥੀਆਂ ਸਮੇਤ ਐਡਵੋਕੇਟ ਚਿਰਾਂਸ਼ੂ ਰਤਨ ਦੀ ਅਗਵਾਈ ’ਚ ਭਾਜ... ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਬਾਜਵਾ ਤੇ ਹੋਰਾਂ ਵਲੋਂ ਨਿੱਘਾ ਸਵਾਗਤ
Ad Position 24