ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੋ ਪੰਚ ਸਾਥੀਆਂ ਸਮੇਤ ਐਡਵੋਕੇਟ ਚਿਰਾਂਸ਼ੂ ਰਤਨ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਲ
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਵਿਚ ਭਾਜਪਾ ਦੇ ਲਗਾਤਾਰ ਹੋ ਰਹੇ ਵਿਸਥਾਰ ਵਿਚ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ, ਜਿਸ ਦੇ ਚਲਦੇ ਪਿੰਡ ਚੱਕ ਸਰਾਏ ਦੇ ਦੋ ਮੌਜੂਦਾ ਪੰਚਾਂ ਸੁਰਿੰਦਰ ਕੌਰ ਤੇ ਪੰਚ ਬਲਕਾਰ ਸਿੰਘ ਨੇ ਅਨੇਕਾਂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲ਼ਿਆਂ ਦਾ ਸਨਮਾਨ ਕੀਤਾ।
ਸ
ਸਾਹਨੇਵਾਲ ’ਚ ਗੱਲਬਾਤ ਕਰਨ ਸਮੇਂ ਕਾਂਗਰਸ ਪਾਰਟੀ ਦੇ ਕੌਂਸਲਰ ਸ਼ਮਸ਼ੇਰ ਸ਼ੇਰੀ ਤੇ ਭਾਰੀ ਗਿਣਤੀ ’ਚ ਕਾਂਗਰਸੀ ਵਰਕਰ ਤੇ ਅਹੁਦੇਦਾਰ।ਤਸਵੀਰ : ਹਨੀ ਚਾਠਲੀ
14-11-2026
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਵਿਚ ਭਾਜਪਾ ਦੇ ਲਗਾਤਾਰ ਹੋ ਰਹੇ ਵਿਸਥਾਰ ਵਿਚ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ, ਜਿਸ ਦੇ ਚਲਦੇ ਪਿੰਡ ਚੱਕ ਸਰਾਏ ਦੇ ਦੋ ਮੌਜੂਦਾ ਪੰਚਾਂ ਸੁਰਿੰਦਰ ਕੌਰ ਤੇ ਪੰਚ ਬਲਕਾਰ ਸਿੰਘ ਨੇ ਅਨੇਕਾਂ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲ਼ਿਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲ਼ਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਠਨ ਨੂੰ ਅੱਗੇ ਵਧਾਉਂਦੇ ਹੋਏ ਲਗਾਤਾਰ ਲੋਕਾ ੰਨੂੰ ਭਾਜਪਾ ਨਾਲ ਜੋੜਿਆ ਜਾ ਰਿਹਾ ਹੈ। ਭਾਜਪਾ ’ਚ ਸ਼ਾਮਲ ਹੋਣ ਵਾਲੇ ਪੰਚਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਵਿਕਾਸ ਸਬੰਧੀ ਸੋਚ ਕਾਰਜਸ਼ੈਲੀ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਸਰਗਰਮੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਸ ਮੌਕੇ ਐਡਵੋਕੇਟ ਚਿਰਾਂਸ਼ੂ ਰਤਨ ਨੇ ਮੌਜੂਦਾ ਹਾਲਾਤਾਂ ਤੇ ਚਰਚਾ ਕਰਦੇ ਹੋਏ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ’ਤੇ ਰਾਜ ਕਰਨ ਵਾਲੀਆਂ ਪਰਿਵਾਰਵਾਦੀ ਪਾਰਟੀਆਂ ਨੇ ਪੰਜਾਬ ਨੂੰ ਹਮੇਸ਼ਾ ਧੋਖਾ ਦਿੱਤਾ, ਨੌਕਰੀਆਂ ਦੇਣ ਦੀ ਬਜਾਏ ਪੰਜਾਬ ਵਿਚ ਬੇਰੁਜ਼ਗਾਰੀ ਵਧਾਈ। ਇਸ ਤੋਂ ਇਲਾਵਾ ਨੌਕਰੀਆਂ ਦੇਣ ਦੀ ਬਜਾਏ ਨੌਜਵਾਨਾਂ ਤੇ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪੰਜਾਬ ਨੂੰ ਬਚਾਉਣ ਦੀ ਬਜਾਏ ਆਪਣੀ ਕੁਰਸੀ ਬਚਾਉਣ ਲਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਵਿਕਾਸ ਸਬੰਧੀ ਸੋਚ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿਚ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਰਾਹ ਤੇ ਚੱਲ ਰਹੀ ਪੰਜਾਬ ਦੀ ਆਪ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ,ਇਸ ਕਰ ਕੇ ਪੰਜਾਬ ਦੀ ਤਰੱਕੀ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਲਿਆਉਣਾ ਜ਼ਰੂਰੀ ਹੈ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਪੰਜਾਬ ਜੋ ਕਦੇ ਦੇਸ਼ ਦਾ ਮੋਹਰੀ ਸੂਬਾ ਸੀ। ਹਰ ਖੇਤਰ ਵਿਚ ਲਗਾਤਾਰ ਪਛੜ ਰਿਹਾ ਹੈ। ਲੋਕ ਬੇਰੁਜ਼ਗਾਰੀ, ਕਰਜ਼ੇ ਅਤੇ ਨਸ਼ੇ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਮਜ਼ੋਰ ਆਰਥਿਕ ਸਥਿਤੀ ਕਾਰਨ,ਸੂਬਾ ਸਰਕਾਰ ਕੇਂਦਰੀ ਯੋਜਨਾਵਾਂ ਨੂੰ ਵੀ ਲਾਗੂ ਕਰਨ ਦੇ ਯੋਗ ਨਹੀਂ ਹੈ। ਅਜਿਹੀ ਸਥਿਤੀ ਵਿਚ ਪੰਜਾਬ ਨੂੰ ਮੁੜ ਖੜਾ ਕਰਨ ਲਈ ਭਾਜਪਾ ਹੀ ਇੱਕੋ ਇੱਕ ਵਿਕਲਪ ਹੈ।