14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਭਾਤ ਫੇਰੀ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਬਾਬਾ ਜ਼ੋਰਾਵਰ ਸਕੂਲ ਕੋਟਾਂ ਵਿਖੇ ਦਿਲਚਸਪ ਗਤੀਵਿਧੀਆਂ ਕਰਵਾ ਕੇ ਬਾਲ ਦਿਵਸ ਮਨਾਇਆ

ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ’ਤੇ ਆਧਾਰਿਤ ਖੇਡਾਂ ਕਰਵਾਈਆਂ ਗਈਆਂ , ਜਦਕਿ ਦੂਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ (ਕੈਲੀਗ੍ਰਾਫੀ) ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 15-11-2026
ਬੀਜਾ, 14 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ’ਤੇ ਆਧਾਰਿਤ ਖੇਡਾਂ ਕਰਵਾਈਆਂ ਗਈਆਂ , ਜਦਕਿ ਦੂਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ (ਕੈਲੀਗ੍ਰਾਫੀ) ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸੁਰਜੀਤ ਕੌਰ ਅਤੇ ਬਿਕਰਮ ਕੌਰ ਵਲੋਂ ਬਾਲ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੀਤੀ ਗਈ। ਇਸ ਉਪਰੰਤ ਸਕੂਲ ਦੀ ਸੰਗੀਤ ਅਧਿਆਪਕਾ ਸ਼ਾਲੂ ਗੋਰੀਆ ਨੇ ਆਪਣੇ ਸੁਰੀਲੇ ਅੰਦਾਜ਼ ਵਿੱਚ ਪ੍ਰੇਰਨਾਦਾਇਕ ਗੀਤ ’ਮਿਹਨਤ ਛੱਡਣੀ ਨਹੀਂ’ ਗਾ ਕੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਪ੍ਰਿੰ. ਗੁਰਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿੱਚ ਹਮੇਸ਼ਾ ਚੰਗੇ ਰਸਤੇ ’ਤੇ ਚੱਲਣ, ਮਿਹਨਤ ਅਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਬਾਲ ਦਿਵਸ ਦੀਆਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਵਿਚ ਬੇਸੁੱਧ ਨੌਜਵਾਨ ਮਜ਼ਦੂਰ ਦੀ ਅਚਾਨਕ ਹੋਈ ਮੌਤ ਸਾਹਨੇਵਾਲ ਹਲਕੇ ਦੇ ਲੋਕਾਂ ਦਾ ਸਦਾ ਰਿਣੀ ਰਹਾਂਗਾ-ਬਿਕਰਮ ਸਿੰਘ ਬ... ਅਗਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਵਿਖੇ ਨਸ਼ਾ ਲਾਹਣਤ ਹੈ ’ਤੇ ਕਰਵਾਇਆ ਸੈਮੀਨਾਰ
Ad Position 24