ਕਿੰਡਰ ਗਾਰਟਨ ਸਕੂਲ ਸਮਰਾਲਾ ’ਚ ਬਾਲ ਦਿਵਸ ਮਨਾਇਆ
ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਸੀ. ਸੈ ਸਕੂਲ ਸਮਰਾਲਾ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਵਲੋਂ ‘ਬਾਲ ਦਿਵਸ’ ਮਨਾਇਆ ਗਿਆ।
ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਕਿੰਡਰ ਗਾਰਟਨ ਸੀ.ਸੈ ਸਕੂਲ ਸਮਰਾਲਾ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਵਲੋਂ ‘ਬਾਲ ਦਿਵਸ’ ਮਨਾਇਆ ਗਿਆ। ਜਿਸ ਵਿਚ ਨੰਨ੍ਹੇ-ਮੁੰਨੇ ਬੱਚਿਆਂ ਨੇ ਕਵਿਤਾਵਾਂ ਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਕਈ ਸੰਦੇਸ਼ ਸਾਂਝੇ ਕੀਤੇ। ਬੱਚਿਆਂ ਨੇ ਜਵਾਹਰ ਲਾਲ ਨਹਿਰੂ ਦੇ ਪਹਿਰਾਵੇ ’ਚ ਕਈ ਵੰਨਗੀਆਂ ਪੇਸ਼ ਕੀਤੀਆ। ਇਸ ਮੌਕੇ ’ਤੇ ਅਧਿਆਪਕਾਂ ਨੇ ਇਸ ‘ਬਾਲ ਦਿਵਸ’ ਬਾਰੇ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ। ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਜਵਾਹਰ ਲਾਲ ਨਹਿਰੂ ਨੇ ਆਪਣੇ ਕਾਰਜ ਕਾਲ ਦੌਰਾਨ ਬੱਚਿਆਂ ਦੇ ਕਲਿਆਣ ਦੇ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਸਨ। ਇਨ੍ਹਾਂ ਪ੍ਰੋਗਰਾਮਾਂ ਨਾਲ ਬੱਚਿਆਂ ਦੀ ਸੁਰੱਖਿਆ ਸੁਨਿਸ਼ਚਿਤ ਹੋਈ । ਬੱਚਿਆਂ ਦੇ ਪ੍ਰਤੀ ਉਨ੍ਹਾਂ ਦਾ ਲਗਾਅ ਸਨੇਹ ਅਤੇ ਪਿਆਰ ਹੀ ਸੀ ਜੋ ਉਨ੍ਹਾਂ ਦੇ ਦਿਹਾਂਤ ਦੇ ਬਾਅਦ ਉਨ੍ਹਾਂ ਦੇ ਜਨਮਦਿਨ ਨੂੰ ਬਾਲ ਦਿਵਸ ਦੇ ਤੌਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਸੀ । ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ।