15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਮਨਾਉਣਾ ਸ਼ਲਾਘਾਯੋਗ ਉਪਰਾਲਾ– ਗੁਰਦੀਪ ਅੜੈਚਾਂ

ਪਾਇਲ, 14 ਨਵੰਬਰ (ਨਿਜਾਮਪੁਰ-ਰਜਿੰਦਰ ਸਿੰਘ) -ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ 18 ਫਰਵਰੀ 2027 ਤੋਂ 20 ਫਰਵਰੀ 2027 ਨੂੰ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਵਿਖੇ ਮਨਾਉਣ ਦੇ ਲਏ ਗਏ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ.

Ad Position 21
No active advertisement
ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ 15-11-2026
ਪਾਇਲ, 14 ਨਵੰਬਰ (ਨਿਜਾਮਪੁਰ-ਰਜਿੰਦਰ ਸਿੰਘ) -ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ 18 ਫਰਵਰੀ 2027 ਤੋਂ 20 ਫਰਵਰੀ 2027 ਨੂੰ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਵਿਖੇ ਮਨਾਉਣ ਦੇ ਲਏ ਗਏ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਤੇ ਸਮਾਜ ਸੇਵੀ ਗੁਰਦੀਪ ਸਿੰਘ ਅੜੈਚਾਂ ਵਲੋਂ ਭਰਵਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ, ਜਿਸ ਵਲੋਂ ਇਹ ਧਾਰਮਿਕ ਸਮਾਗਮ ਉਲੀਕ ਕੇ ਦੇਸ਼-ਵਿਦੇਸ਼ ’ਚ ਵੱਸਦੇ ਸਮੁੱਚੇ ਰਵਿਦਾਸੀਆ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ, ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ। ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ ਨੇ ਜਨਮ ਸ਼ਤਾਬਦੀ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਸੂਬੇ ਦੇ ਸਮੂਹ ਰਵਿਦਾਸੀਆ ਭਾਈਚਾਰੇ ਨੂੰ ਪਾਰਟੀ ਬਾਜੀ ਤੋਂ ਉਪਰ ਉਠ ਕੇ ਪੂਰਾ ਸਹਿਯੋਗ ਦੇਣ ਅਤੇ ਸਮਾਗਮਾ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ ਤਾ ਜੋ ਇਸ ਤਰ੍ਹਾਂ ਹੀ ਹਰ ਸਾਲ ਗੁਰੂ ਰਵਿਦਾਸ ਦੇ ਜਨਮ ਸ਼ਤਾਬਦੀ ਸਮਾਗਮ ਉੱਚ ਪੱਧਰੀ ’ਤੇ ਮਨਾਏ ਜਾ ਸਕਣ। ਇਸ ਸਮੇਂ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਮਾਨ ਰਾਮਪੁਰ, ਪਰਮਜੀਤ ਸਿੰਘ ਅੜੈਚਾਂ, ਕਰਮ ਸਿੰਘ ਅੜੈਚਾਂ, ਤਰਨਵੀਰ ਸਿੰਘ ਅੜੈਚਾਂ, ਗੁਰਤੇਜ ਸਿੰਘ ਗੋਸਲ, ਅਮਨਦੀਪ ਸਿੰਘ ਕੱਦੋਂ, ਦਲਵੀਰ ਸਿੰਘ ਔਲਖ, ਮਨਜੀਤ ਸਿੰਘ ਗਿਦੜੀ, ਅਜੀਤਪਾਲ ਸਿੰਘ ਭੱਟੀ, ਕੁਲਵੰਤ ਸਿੰਘ ਚਣਕੋਈਆਂ ਆਦਿ ਹਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰਡਰ ਏਰੀਆ ’ਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਮਿਲੀ ਸਪੈਸ਼ਲ ਸਾਲਾਨਾ ਤਰੱਕੀ- ਸੂਬਾ ਪ੍ਰਧਾਨ ਜਗਜੀਤ ਸਿੰਘ ਅਗਲੀ ਖ਼ਬਰ ਬਲਾਕ ਪੱਧਰੀ ਸਬਜੈਕਟ ਫੇਅਰ ਮੁਕਾਬਲੇ ’ਚ ਕੰਨਿਆਂ ਸਕੂਲ ਮਲੌਦ ਦਾ ਪਹਿਲਾਂ ਸਥਾਨ
Ad Position 24