14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬਾ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਪਹੁੰਚਣਗੇ

ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਸਦੀਪ ਕੌਰ ਯਾਦੂ ਦੀ ਅਗਵਾਈ ’ਚ ਸਮਾਗਮ ਹੋ ਰਿਹਾ ਹੈ। ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਦਾ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)- ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਤੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਸਦੀਪ ਕੌਰ ਯਾਦੂ ਦੀ ਅਗਵਾਈ ’ਚ ਸਮਾਗਮ ਹੋ ਰਿਹਾ ਹੈ। ਇਹ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਚਲਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਦਾ ਹਿੱਸਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਤੇ ਨਸ਼ਿਆਂ ਖ਼ਿਲਾਫ਼ ਮਹਿਲਾਵਾਂ ਨੂੰ ਜਾਗਰੂਕ ਕਰਨ ਲਈ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਪਿੰਡ ਇਕੋਲਾਹਾ ਵਿਖੇ ਕਰਵਾਏ ਜਾ ਰਹੇ ਸਮਾਗਮ ਸਬੰਧੀ ਔਰਤਾਂ ਨੂੰ ਲਾਮਬੰਦ ਕਰਨ ਲਈ ਵਾਰਡ ਨੰਬਰ 10 ’ਚ ਸ਼ਹਿਰੀ 2 ਦੇ ਪ੍ਰਧਾਨ ਬਲਜਿੰਦਰ ਸਿੰਘ ਬਿੰਦੀ ਸੇਖੋਂ ਤੇ ਵਾਰਡ ਇੰਚਾਰਜ ਦਰਸ਼ਨ ਮਸ਼ਾਲ ਦੀ ਅਗਵਾਈ ’ਚ ਬੈਠਕ ਕੀਤੀ ਗਈ ਜਿਸ ’ਚ ਬੀਬੀ ਜਸਦੀਪ ਕੌਰ ਯਾਦੂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਸਤੀਸ਼ ਵਰਮਾ ਸਲਾਣਾ ਵਾਲੇ, ਹਲਕਾ ਖੰਨਾ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਕੁਲਦੀਪ ਕੌਰ ਗਗਨ ਕਾਲੀਰਾਓ, ਸਾਬਕਾ ਕੌਂਸਲਰ ਤਲਵਿੰਦਰ ਕੌਰ ਰੋਸ਼ਾ, ਬੀਬੀ ਮਨਦੀਪ ਕੌਰ ਇਸਤਰੀ ਅਕਾਲੀ ਦਲ ਸ਼ਹਿਰੀ-2 ਦਾ ਸਰਕਲ ਪ੍ਰਧਾਨ, ਭਜਨ ਸਿੰਘ, ਗੋਰਵ ਘਈ, ਡਾ. ਨੱਥੂ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲੀ ਦੇ ਸਾਬਕਾ ਸਰਪੰਚ ਨੇ ਪੰਜਾਬ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸਾਹਨੇਵਾਲ ਤੋਂ ਚੋਣ ਲੜਨ ਦੀ ਇੱਛਾ ਜਤਾਈ ਅਗਲੀ ਖ਼ਬਰ ਬਾਰਡਰ ਏਰੀਆ ’ਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਮਿਲੀ ਸਪੈਸ਼ਲ ਸਾਲਾਨਾ ਤਰੱਕੀ- ਸੂਬਾ ਪ੍ਰਧਾਨ ਜਗਜੀਤ ਸਿੰਘ
Ad Position 24