14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਈ ਢੰਡਰੀਆਂ ਵਾਲਿਆਂ ਦਾ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੀਆਂ ਤਿਆਰੀਆਂ

ਬੀਜਾ, 14 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਮੰਜੀ ਸਾਹਿਬ ਕੋਟਾਂ, ਸਮੂਹ ਸੰਗਤਾਂ, ਨਗਰ ਪੰਚਾਇਤਾਂ, ਧਾਰਮਿਕ ਜਥੇਬੰਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਐਨ. ਆਰ.

Ad Position 21
No active advertisement
ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਪ੍ਰਬੰਧਕ ਰਜਿੰਦਰ ਸਿੰਘ, ਦਲਵੀਰ ਸਿੰਘ ਸਵੈਚ, ਕੈਪਟਨ ਸੁਖਰਾਜ ਸਿੰਘ ਬੀਜਾ, ਰਾਗੀ ਹਰਜਿੰਦਰ ਸਿੰਘ ਕਰਤਾਰਪੁਰ, ਧੰਨਰਾਜ ਸਿੰਘ, ਚਰਨਜੀਤ ਸਿੰਘ ਚੀਮਾ। ਤਸਵੀਰ ਜੰਟੀ ਮਾਨ 15-11-2026
ਬੀਜਾ, 14 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਮੰਜੀ ਸਾਹਿਬ ਕੋਟਾਂ, ਸਮੂਹ ਸੰਗਤਾਂ, ਨਗਰ ਪੰਚਾਇਤਾਂ, ਧਾਰਮਿਕ ਜਥੇਬੰਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਐਨ. ਆਰ. ਆਈ. ਭਰਾਵਾਂ ਵਲੋਂ ਪਾਰਟੀਬਾਜੀ ਤੋਂ ਉੱਪਰ ਉੱਠਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਪੰਥ ਦੇ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਦੇ ਤਿੰਨ ਰੋਜਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਮਿਤੀ 21, 22, 23, ਨਵੰਬਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ। ਇਸ ਸਮਾਗਮ ਦੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਪੂਰੀਆਂ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਰਜਿੰਦਰ ਸਿੰਘ ਕੋਟ ਪਨੈਚ, ਸਾਬਕਾ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ, ਨਾਮਵਰ ਆਗੂ ਦਲਵੀਰ ਸਿੰਘ ਸਵੈਚ ਬਗਲੀ ਖੁਰਦ ਤੇ ਸਰਪੰਚ ਚਰਨਜੋਤ ਸਿੰਘ ਚੀਮਾ, ਧੰਨਰਾਜ ਸਿੰਘ ਕੋਟ ਪਨੈਚ ਆਦਿ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੋ ਰਹੇ ਵੱਡੇ ਸਮਾਗਮ ਸਬੰਧੀ ਜਿਹੜੀਆਂ ਤਿਆਰੀਆਂ ਨੇ ਪੂਰੀਆਂ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਲਾਕੇ ਦੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ’ਚ ਵਧ ਚੜ੍ਹ ਕੇ ਯੋਗਦਾਨ ਪਾਉਣ। ਇਸ ਸਮਾਗਮ ਸਬੰਧੀ ਚਾਰ ਤੋਂ ਪੰਜ ਪਾਰਕਿੰਗਾਂ ਕੀਤੀਆਂ ਗਈਆਂ ਜਿਹੜੀਆਂ ਕਿ 30 ਏਕੜ ਵਿੱਚ ਹਨ। ਇਹਨਾਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੌਜੂਦਾ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਨਵਤੇਜ ਸਿੰਘ ਖੱਟੜਾ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ। ਇਸ ਮੌਕੇ ਤੇ ਸਰਪੰਚ ਹਰਵਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ, ਸਾਬਕਾ ਐਸਡੀਓ ਧਨਰਾਜ ਸਿੰਘ, ਅੰਤਰਰਾਸ਼ਟਰੀ ਰਾਗੀ ਰਜਿੰਦਰ ਸਿੰਘ ਕਰਤਾਰਪੁਰ ਵਾਲੇ, ਪਰਮਿੰਦਰ ਸਿੰਘ ਗਰਚਾ, ਜਗਦੀਸ਼ ਸਿੰਘ ਦੀਸ਼ਾ, ਪਰਮਪ੍ਰਤਾਪ ਸਿੰਘ ਖੱਟੜਾ, ਰਾਗੀ ਭਾਈ ਉੰਕਾਰ ਸਿੰਘ ਰੁਪਾਲੋਂ, ਅਮਨਿੰਦਰ ਸਿੰਘ ਜਟਾਣਾ, ਬਾਬਾ ਦਵਿੰਦਰ ਸਿੰਘ ਕੱਦੋਂ, ਕੁਲਜਿੰਦਰ ਸਿੰਘ ਬੰਟੀ, ਇੰਦਰਜੀਤ ਸਿੰਘ ਯਾਦੂ,ਹਰਮਨ ਬੀਜਾ,ਪਿਆਰਾ ਸਿੰਘ ਦਹਿੜੂ, ਜੰਟੀ ਭੌਰਲਾ ਗਗਨ ਘਮਾਣ, ਆਦਿ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ- ਬਾਬਾ ਸਰਬਜੋਤ ਸਿੰਘ ਡਾਂਗੋਂ ਅਗਲੀ ਖ਼ਬਰ -ਦੋਰਾਹਾ ਵਿਖੇ 24ਵਾਂ ਛੱਠ ਪੂਜਾ ਸਮਾਰੋਹ ਕੱਲ੍ਹ ਨੂੰ ਮਨਾਇਆ ਜਾਵੇਗਾ- ਸਮਿਤੀ ਮੈਂਬਰ
Ad Position 24