14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁੱਜਰਵਾਲ ਦੇ ਇਤਿਹਾਸਕ ਸਰਕਾਰੀ ਸਕੂਲ ਦੀ ਪੁਰਾਤਨ ਇਮਾਰਤ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ

ਜੋਧਾਂ, 14 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਪਿੰਡ ਗੁੱਜਰਵਾਲ ਦੇ ਇਤਿਹਾਸਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖ਼ਸਤਾ ਹਾਲਤ ਹੋ ਚੁੱਕੀ ਪੁਰਾਤਨ ਇਮਾਰਤ ਦੇ ਨਵੀਂਨੀਕਰਨ ਦਾ ਕਾਰਜ ਅੱਜ ਆਰੰਭਿਆ ਗਿਆ। ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ ਬੇਨਤੀ ਕਰਨ ਉਪਰੰਤ ਪਿੰਡ ਦੀ ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਇਮਾਰਤ ਦੀਆਂ ਕਮਜ਼ੋਰ ਹੋ ਚੁੱਕੀਆਂ ਛੱਤਾਂ ਨੂੰ ਹਟਾ ਕੇ ਨਵੇਂ ਸਿਰਿਓਂ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਗੁੱਜਰਵਾਲ ਦੇ ਸਰਕਾਰੀ ਸਕੂਲ ਦੇ ਨਵੀਂਨੀਕਰਨ ਦੀ ਆਰੰਭਤਾ ਸਮੇਂ ਸਰਪੰਚ ਹਰਦੀਪ ਸਿੰਘ, ਹਰਬੰਤ ਸਿੰਘ ਗਰੇਵਾਲ, ਜਗਪਾਲ ਸਿੰਘ ਗਰੇਵਾਲ, ਮਾ: ਸੁਖਪਾਲ ਸਿੰਘ ਗਰੇਵਾਲ, ਪ੍ਰਿੰਸੀਪਲ ਬਲਵਿੰਦਰ ਸਿੰਘ ਤੇ ਹੋਰ। ਤਸਵੀਰ: ਗੁਰਵਿੰਦਰ ਸਿੰਘ ਹੈਪੀ 15-11-2026
ਜੋਧਾਂ, 14 ਨਵੰਬਰ (ਗੁਰਵਿੰਦਰ ਸਿੰਘ ਹੈਪੀ)- ਪਿੰਡ ਗੁੱਜਰਵਾਲ ਦੇ ਇਤਿਹਾਸਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਖ਼ਸਤਾ ਹਾਲਤ ਹੋ ਚੁੱਕੀ ਪੁਰਾਤਨ ਇਮਾਰਤ ਦੇ ਨਵੀਂਨੀਕਰਨ ਦਾ ਕਾਰਜ ਅੱਜ ਆਰੰਭਿਆ ਗਿਆ। ਗੁਰੂ ਸਾਹਿਬ ਦੇ ਚਰਨਾਂ ’ਚ ਅਰਦਾਸ ਬੇਨਤੀ ਕਰਨ ਉਪਰੰਤ ਪਿੰਡ ਦੀ ਗ੍ਰਾਮ ਪੰਚਾਇਤ, ਸਕੂਲ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਇਮਾਰਤ ਦੀਆਂ ਕਮਜ਼ੋਰ ਹੋ ਚੁੱਕੀਆਂ ਛੱਤਾਂ ਨੂੰ ਹਟਾ ਕੇ ਨਵੇਂ ਸਿਰਿਓਂ ਬਣਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਸਕੂਲ ਦੀ ਇਤਿਹਾਸਕ ਮਹੱਤਤਾ ਅਤੇ ਪੁਰਾਤਨ ਵਿਰਾਸਤੀ ਦਿੱਖ ਨੂੰ ਹੂਬਹੂ ਕਾਇਮ ਰੱਖਦਿਆਂ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਤੇ ਆਧੁਨਿਕ ਵਿੱਦਿਅਕ ਮਾਹੌਲ ਸਿਰਜਣਾ ਹੈ। ਇਸ ਮੌਕੇ ਸਕੂਲ ਦੀ ਇਮਾਰਤ ਦੇ ਨਵੀਂਨੀਕਰਨ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਸਾਬਕਾ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਜਗਦੇਵ ਸਿੰਘ ਗਰੇਵਾਲ ਨੇ ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਸਕੂਲ ਨੇ ਸਮੁੱਚੇ ਇਲਾਕੇ ਨੂੰ ਵਿੱਦਿਅਕ ਖੇਤਰ ਵਿੱਚ ਇੱਕ ਨਿਵੇਕਲੀ ਪਛਾਣ ਦਿਵਾਈ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਇਸ ਮਹਾਨ ਵਿੱਦਿਅਕ ਸੰਸਥਾ ਤੋਂ ਸਿੱਖਿਆ ਹਾਸਲ ਕਰਕੇ ਅਨੇਕਾਂ ਵਿਦਿਆਰਥੀਆਂ ਨੇ ਦੇਸ਼-ਵਿਦੇਸ਼ ਵਿੱਚ ਉੱਚ ਅਹੁਦਿਆਂ ’ਤੇ ਪਹੁੰਚ ਕੇ ਆਪਣਾ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸੰਸਥਾ ਦੇ ਪੁਰਾਣੇ ਵਿਦਿਆਰਥੀਆਂ ਦੀ ਸੂਚੀ ਵਿੱਚ ਮਹਾਨ ਦੇਸ਼ਭਗਤ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਰਾਧਾਸੁਆਮੀ ਸਤਿਸੰਗ ਬਿਆਸ ਦੇ ਪਹਿਲੇ ਮੁਖੀ ਬਾਬਾ ਸਾਵਣ ਸਿੰਘ ਵਰਗੀਆਂ ਮਹਾਨ ਹਸਤੀਆਂ ਤੋਂ ਇਲਾਵਾ ਅਨੇਕਾਂ ਨਾਮਵਰ ਡਾਕਟਰ, ਇੰਜੀਨੀਅਰ, ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸਤਦਾਨ ਸ਼ਾਮਿਲ ਹਨ। ਪਿੰਡ ਦੇ ਸਰਪੰਚ ਹਰਦੀਪ ਸਿੰਘ ਗਰੇਵਾਲ ਅਤੇ ਜਗਪਾਲ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਪੁਰਾਤਨ ਇਮਾਰਤ ਦੀ ਮੁਰੰਮਤ ਅਤੇ ਨਵੀਂਨੀਕਰਨ ਲਈ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜੱਦੋ ਜਹਿਦ ਅਤੇ ਚਾਰਾਜੋਈ ਕੀਤੀ ਜਾ ਰਹੀ ਸੀ। ਇਨ੍ਹਾਂ ਅਣਥੱਕ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ 45 ਲੱਖ 53 ਹਜ਼ਾਰ 500 ਰੁਪਏ ਦੀ ਵਿਸ਼ੇਸ਼ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ, ਜਿਸ ਨਾਲ ਪਹਿਲੇ ਪੜਾਅ ਤਹਿਤ ਇਮਾਰਤ ਦੀਆਂ ਖ਼ਸਤਾ ਹੋ ਚੁੱਕੀਆਂ ਛੱਤਾਂ ਬਦਲਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਆਗੂਆਂ ਨੇ ਅੱਗੇ ਸਪੱਸ਼ਟ ਕੀਤਾ ਕਿ ਸਕੂਲ ਦੀ ਸਮੁੱਚੀ ਇਮਾਰਤ ਦਾ ਮੁਕੰਮਲ ਨਵੀਂਨੀਕਰਨ ਕਰਨ ਅਤੇ ਇਸ ਨੂੰ ਪੁਰਾਤਨ ਵਿਰਾਸਤੀ ਦਿੱਖ ਅਨੁਸਾਰ ਸ਼ਿੰਗਾਰਨ ’ਤੇ ਤਕਰੀਬਨ ਸਵਾ ਕਰੋੜ ਰੁਪਏ ਖ਼ਰਚ ਹੋਣ ਦਾ ਅਨੁਮਾਨ ਹੈ। ਛੱਤਾਂ ਦੀ ਉਸਾਰੀ ਤੋਂ ਇਲਾਵਾ ਇਮਾਰਤ ਦੀ ਮਜ਼ਬੂਤੀ, ਸੁੰਦਰੀਕਰਨ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਜੇ ਹੋਰ ਵੱਡੀ ਰਾਸ਼ੀ ਦੀ ਲੋੜ ਪਵੇਗੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਪਰਵਾਸੀ ਭਾਰਤੀਆਂ ਅਤੇ ਖ਼ਾਸ ਤੌਰ ’ਤੇ ਇਸ ਸਕੂਲ ਤੋਂ ਪੜ੍ਹ ਕੇ ਉੱਚ ਮੁਕਾਮ ਹਾਸਲ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੀ ਇਸ ਮਾਂ-ਸੰਸਥਾ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਦਿਲ ਖੋਲ੍ਹ ਕੇ ਅੱਗੇ ਆਉਣ। ਇਸ ਕਾਰਜ ਦੀ ਆਰੰਭਤਾ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ, ਸਾਬਕਾ ਪ੍ਰਿੰਸੀਪਲ ਬਲਵਿੰਦਰ ਸਿੰਘ, ਪ੍ਰਿੰਸੀਪਲ ਜਗਜੀਤ ਸਿੰਘ, ਹਰਬੰਤ ਸਿੰਘ ਗਰੇਵਾਲ, ਮਾਸਟਰ ਸੁਖਪਾਲ ਸਿੰਘ ਗਰੇਵਾਲ, ਜਗਪਾਲ ਸਿੰਘ ਗਰੇਵਾਲ, ਪ੍ਰਧਾਨ ਦਿਆਲ ਸਿੰਘ, ਜਥੇਦਾਰ ਜਗਰੂਪ ਸਿੰਘ, ਰਣਜੀਤ ਸਿੰਘ ਗਰੇਵਾਲ, ਸੂਬੇਦਾਰ ਰਣਧੀਰ ਸਿੰਘ, ਪਾਲ ਸਿੰਘ, ਪੰਚ ਪ੍ਰਿਤਪਾਲ ਸਿੰਘ, ਪੰਚ ਹਰਸਿਮਰਨ ਕੌਰ, ਪੰਚ ਸਤਪਾਲ ਕੌਰ ਅਤੇ ਪੰਚ ਬਲਤੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ। 14Jag11 ਕੈਪਸ਼ਨ:
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਗੋਲਡ ਕੱਪ ਖੇਡ ਮੇਲਾ ਭਰ ਜੋਬਨ ’ਤੇ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ- ਬਾਬਾ ਸਰਬਜੋਤ ਸਿੰਘ ਡਾਂਗੋਂ
Ad Position 24